AJ DA HUKAMNAMA, SRI HARMANDIR SAHIB, AMSR (07-11-2014) Rag Suhi - TopicsExpress



          

AJ DA HUKAMNAMA, SRI HARMANDIR SAHIB, AMSR (07-11-2014) Rag Suhi M 5 Ghar 3; Ek Onkar Satgur Parsad Mithan moh agan souk sagar. Kar kirpa oudhar har naagr. Chan kaml sarnai Narain. Deenanath bhagt praian. Rahao. Anatha naath bhagt bhae metan. Saadhsang jamdoot na bhetan. Jiwan roop anoop dyalla. Ravn gunna katieye jam jaala. Waheguruji; ang 760 Meaning; O sublime Lord, please save me from the attachment to this materialistic & perishable world which is an ocean of fire & pain. I seek the Sanctuary of the Lotus Feet of the Lord who is the Master of the meek, the Support of His devotees; Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. Waheguru ji ka khalsa Waheguru ji ki fateh; Sat Sri Akal; Good morning; Suprabhat Have a blissful day with loads of Love Serenity & Peace around You. PL. DO SHARE/POST THE HUKAMNAMA ON UR FB WALLS/IN ALL GROUPS ON WHAT’SAPP;-MAILS ETC., AN HUMBLE REQUEST. ਅੱਜ ਦਾ ਮੁੱਖਵਾਕ 7.11. 2014, ਸ਼ੁਕਰਵਾਰ , ੨੨ ਕੱਤਕ (ਸੰਮਤ ੫੪੬ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ang 760 ☬ ਪੰਜਾਬੀ ਵਿਆਖਿਆ :- ☬ ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ)।੧।ਰਹਾਉ। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ)।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
Posted on: Fri, 07 Nov 2014 03:34:45 +0000

Trending Topics



Recently Viewed Topics




© 2015