HUKAMNAMA - BANGLA SAHIB - Wednesday 26 March - TopicsExpress



          

HUKAMNAMA - BANGLA SAHIB - Wednesday 26 March 2014 ਬੁੱਧਵਾਰ 13 ਚੇਤ (ਸੰਮਤ ੫੪੬ ਨਾਨਕਸ਼ਾਹੀ) (ਅੰਗ :623) ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮ ਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ ਪੰਜਾਬੀ ਵਿਆਖਿਆ : ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ । (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ। (ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ । (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ ।੧। ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ ।੨। ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ । ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ ।੩। (ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ), ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ । ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ । ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ ।੪।੯।੫੯। English Translation : SORAT’H, FIFTH MEHL: The Perfect Guru has attached me to His feet. I have obtained the Lord as my companion, my support, my best friend. Wherever I go, I am happy there. By His Kind Mercy, God united me with Himself. || 1 || So sing forever the Glorious Praises of the Lord with loving devotion. You shall obtain all the fruits of your mind’s desires, and the Lord shall become the companion and the support of your soul. || 1 || Pause || The Lord is the support of the breath of life. I am the dust of the feet of the Holy people. I am a sinner, but the Lord made me pure. By His Kind Mercy, the Lord blessed me with His Praises. || 2 || The Supreme Lord God cherishes and nurtures me. He is always with me, the Protector of my soul. Singing the Kirtan of the Lord’s Praises day and night, I shall not be consigned to reincarnation again. || 3 || One who is blessed by the Primal Lord, the Architect of Destiny, realizes the subtle essence of the Lord. The Messenger of Death does not come near him. In the Lord’s Sanctuary, Nanak has found peace. || 4 || 9 || 59 || Visit gurbani.co to watch daily Hukamnama from Sri Darbar Sahib, Sri Sis hGanj Sahib and Sri Bangla Sahib. You can also watch daily shabad kirtan from Sri Darbar Sahib and Sis Ganj Sahib and Katha from Sri Darbar Sahib and Bangla Sahib, Sis Ganj and more programs.
Posted on: Wed, 26 Mar 2014 00:54:22 +0000

Trending Topics



Recently Viewed Topics




© 2015