HUKAMNAMA - SIS GANJ SAHIB - Thursday 24 October 2013 ਅੱਜ - TopicsExpress



          

HUKAMNAMA - SIS GANJ SAHIB - Thursday 24 October 2013 ਅੱਜ ਦਾ ਮੁੱਖਵਾਕ - ਸ੍ਰੀ ਸੀਸ ਗੰਜ ਸਹਿਬ ਵੀਰਵਾਰ 08 ਕੱਤਕ (ਸੰਮਤ ੫੪੫ ਨਾਨਕਸ਼ਾਹੀ) (ਅੰਗ :657) ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥ ੧ ॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥ ੧ ॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥ ੨ ॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥ ੩ ॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥ ੪ ॥ ੧ ॥ ਪੰਜਾਬੀ ਵਿਆਖਿਆ : (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ ਮੈਂ ਦੂਰ ਹੋ ਜਾਂਦੀ ਹੈ; (ਇਸ ਮੈਂ ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧। ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ । ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ), ਉਹ ਠੀਕ ਨਹੀਂ ਹੈ ।੧।ਰਹਾਉ। (ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ ।੨। ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ), ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ । ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩। (ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ । (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ ।੪।੧। ਸ਼ਬਦ ਦਾ ਭਾਵ :—ਪਰਮਾਤਮਾ ਸਰਬ-ਵਿਆਪਕ ਹੈ । ਪਰ ਜੀਵ ਆਪਣੀ ਹਉਂ ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ । ਜਿਤਨਾ ਚਿਰ ਹਉਂ ਹੈ, ਉਤਨਾ ਚਿਰ ਵਿਤਕਰੇ ਹਨ । English Translation : RAAG SORAT’H, THE WORD OF DEVOTEE NAAM DAYV JEE, SECOND HOUSE: ONE UNIVERSAL CREATOR GOD. BY THE GRACE OF THE TRUE GURU: When I see Him, I sing His Praises. Then I, his humble servant, become patient. || 1 || Meeting the Divine True Guru, I merge into the sound current of the Naad. || 1 || Pause || Where the dazzling white light is seen, there the unstruck sound current of the Shabad resounds. One’s light merges in the Light; by Guru’s Grace, I know this. || 2 || The jewels are in the treasure chamber of the heart-lotus. They sparkle and glitter like lightning. The Lord is near at hand, not far away. He is totally permeating and pervading in my soul. || 3 || Where the light of the undying sun shines, the light of burning lamps seems insignificant. By Guru’s Grace, I know this. Servant Naam Dayv is absorbed in the Celestial Lord. || 4 || 1 ||
Posted on: Thu, 24 Oct 2013 01:44:12 +0000

Trending Topics



Recently Viewed Topics




© 2015