HUKAMNAMA - SIS GANJ SAHIB - Wednesday 09 October 2013 ਅੱਜ - TopicsExpress



          

HUKAMNAMA - SIS GANJ SAHIB - Wednesday 09 October 2013 ਅੱਜ ਦਾ ਮੁੱਖਵਾਕ - ਸ੍ਰੀ ਸੀਸ ਗੰਜ ਸਹਿਬ ਬੁੱਧਵਾਰ 24 ਅੱਸੂ (ਸੰਮਤ ੫੪੫ ਨਾਨਕਸ਼ਾਹੀ) (ਅੰਗ :627) ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ ਪੰਜਾਬੀ ਵਿਆਖਿਆ : ਹੇ ਸੰਤ ਜਨੋ! (ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ ।ਰਹਾਉ। ਹੇ ਸੰਤ ਜਨੋ! (ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ । ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ ।੧। ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ । ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ ।੨।੧੩।੭੭। English Translation : SORAT’H, FIFTH MEHL: The Transcendent Lord has given me His support. The house of pain and disease has been demolished. The men and women celebrate. The Lord God, Har, Har, has extended His Mercy. || 1 || O Saints, there is peace everywhere. The Supreme Lord God, the Perfect Transcendent Lord, is pervading everywhere. || Pause || The Bani of His Word emanated from the Primal Lord. It eradicates all anxiety. The Lord is merciful, kind and compassionate. Nanak chants the Naam, the Name of the True Lord. || 2 || 13 || 77 ||
Posted on: Wed, 09 Oct 2013 03:43:30 +0000

Trending Topics



Recently Viewed Topics




© 2015