HUKAMNAMA GURDWARA JANAM ASTHAN SRI GURU NANAK DEV JI NANKANA - TopicsExpress



          

HUKAMNAMA GURDWARA JANAM ASTHAN SRI GURU NANAK DEV JI NANKANA SAHIB 03-10-2013 ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥ {ਪੰਨਾ 605-606}
Posted on: Thu, 03 Oct 2013 06:36:20 +0000

Trending Topics



v>

Recently Viewed Topics




© 2015