Hukamnama Sahib from Harmandar Sahib ji 466/7 ang 1/10/14 - TopicsExpress



          

Hukamnama Sahib from Harmandar Sahib ji 466/7 ang 1/10/14 ਸਲੋਕ ਮਃ ੧ ॥ Salok Ma 1 || सलोक मः १ ॥ Shalok, First Mehl: ਹਉ ਵਿਚਿ ਆਇਆ ਹਉ ਵਿਚਿ ਗਇਆ ॥ Ho Vich Aaeiaa Ho Vich Gaeiaa || हउ विचि आइआ हउ विचि गइआ ॥ In ego they come, and in ego they go. ਹਉਵਿਚਿਆਇਆਹਉਵਿਚਿਗਇਆ॥ (ਜਦ ਤਾਈਂ ਜੀਵ) ਹਉ ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ, ਹਉ = ਮੈਂ, ਜੀਵ ਦਾ ਆਪਣੀ ਮੈਂ ਦਾ ਖ਼ਿਆਲ, ਆਪਣੀ ਵੱਖਰੀ ਹਸਤੀ ਦਾ ਖ਼ਿਆਲ, ਰੱਬ ਨਾਲੋਂ ਅੱਡਰੀ ਹੋਂਦ ਦਾ ਖ਼ਿਆਲ। ਗਇਆ = ਗੁਆਚਿਆ, ਨੁਕਸਾਨ ਹੋਇਆ। ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ Ho Vich Janmiaa Ho Vich Muaa || हउ विचि जमिआ हउ विचि मुआ ॥ In ego they are born, and in ego they die. ਹਉਵਿਚਿਜੰਮਿਆਹਉਵਿਚਿਮੁਆ॥ ਕਦੇ ਜੰਮਦਾ ਹੈ, ਕਦੇ ਮਰਦਾ ਹੈ। ਹਉ ਵਿਚਿ ਦਿਤਾ ਹਉ ਵਿਚਿ ਲਇਆ ॥ Ho Vich Dhithaa Ho Vich Laeiaa || हउ विचि दिता हउ विचि लइआ ॥ In ego they give, and in ego they take. ਹਉਵਿਚਿਦਿਤਾਹਉਵਿਚਿਲਇਆ॥ ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ। ਹਉ ਵਿਚਿ ਖਟਿਆ ਹਉ ਵਿਚਿ ਗਇਆ ॥ Ho Vich Khattiaa Ho Vich Gaeiaa || हउ विचि खटिआ हउ विचि गइआ ॥ In ego they earn, and in ego they lose. ਹਉਵਿਚਿਖਟਿਆਹਉਵਿਚਿਗਇਆ॥ ਇਸੇ ਮੈਂ, ਮੈਂ ਦੇ ਖ਼ਿਆਲ ਵਿਚ (ਕਿ ਇਹ ਕੰਮ ਮੈਂ ਕਰਦਾ ਹਾਂ, ਮੈਂ ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ। ਹਉ ਵਿਚਿ ਸਚਿਆਰੁ ਕੂੜਿਆਰੁ ॥ Ho Vich Sachiaar Koorriaar || हउ विचि सचिआरु कूड़िआरु ॥ In ego they become truthful or false. ਹਉਵਿਚਿਸਚਿਆਰੁਕੂੜਿਆਰੁ॥ ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ, ਕਦੇ ਝੂਠਾ ਹੈ। ਹਉ ਵਿਚਿ ਪਾਪ ਪੁੰਨ ਵੀਚਾਰੁ ॥ Ho Vich Paap Punn Veechaar || हउ विचि पाप पुंन वीचारु ॥ In ego they reflect on virtue and sin. ਹਉਵਿਚਿਪਾਪਪੁੰਨਵੀਚਾਰੁ॥ ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੁੰਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ ਮੈ ਇਹ ਭਲੇ ਕੰਮ ਕੀਤੇ ਹਨ, ਮੈ ਇਹ ਮਾੜੇ ਕੰਮ ਕੀਤੇ ਹਨ), ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ Ho Vich Narak Surag Avathaar || हउ विचि नरकि सुरगि अवतारु ॥ In ego they go to heaven or hell. ਹਉਵਿਚਿਨਰਕਿਸੁਰਗਿਅਵਤਾਰੁ॥ ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ। ਨਰਕਿ ਸੁਰਗਿ ਅਵਤਾਰੁ = ਨਰਕ ਜਾਂ ਸੁਰਗ ਵਿਚ ਪੈਣਾ। ਹਉ ਵਿਚਿ ਹਸੈ ਹਉ ਵਿਚਿ ਰੋਵੈ ॥ Ho Vich Hasai Ho Vich Rovai || हउ विचि हसै हउ विचि रोवै ॥ In ego they laugh, and in ego they weep. ਹਉਵਿਚਿਹਸੈਹਉਵਿਚਿਰੋਵੈ॥ ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ।) ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ Ho Vich Bhareeai Ho Vich Dhhovai || हउ विचि भरीऐ हउ विचि धोवै ॥ In ego they become dirty, and in ego they are washed clean. ਹਉਵਿਚਿਭਰੀਐਹਉਵਿਚਿਧੋਵੈ॥ ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ। ਭਰੀਐ = (ਪਾਪਾਂ ਦੀ ਮੈਲ ਨਾਲ) ਮਲੀਨ ਹੋ ਜਾਂਦਾ ਹੈ। ਹਉ ਵਿਚਿ ਜਾਤੀ ਜਿਨਸੀ ਖੋਵੈ ॥ Ho Vich Jaathee Jinasee Khovai || हउ विचि जाती जिनसी खोवै ॥ In ego they lose social status and class. ਹਉਵਿਚਿਜਾਤੀਜਿਨਸੀਖੋਵੈ॥ ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ। ਜਾਤੀ ਜਿਨਸੀ = ਜ਼ਾਤ ਪਾਤ। ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ Ho Vich Moorakh Ho Vich Siaanaa || हउ विचि मूरखु हउ विचि सिआणा ॥ In ego they are ignorant, and in ego they are wise. ਹਉਵਿਚਿਮੂਰਖੁਹਉਵਿਚਿਸਿਆਣਾ॥ ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ। ਮੋਖ ਮੁਕਤਿ ਕੀ ਸਾਰ ਨ ਜਾਣਾ ॥ Mokh Mukath Kee Saar N Jaanaa || मोख मुकति की सार न जाणा ॥ They do not know the value of salvation and liberation. ਮੋਖਮੁਕਤਿਕੀਸਾਰਨਜਾਣਾ॥ (ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ) ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ। ਸਾਰ = ਸਮਝ। ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ Ho Vich Maaeiaa Ho Vich Shhaaeiaa || हउ विचि माइआ हउ विचि छाइआ ॥ In ego they love Maya, and in ego they are kept in darkness by it. ਹਉਵਿਚਿਮਾਇਆਹਉਵਿਚਿਛਾਇਆ॥ ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ ਮਾਇਆ ਮਾਇਆ (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ; ਛਾਇਆ = (ਮਾਇਆ ਦਾ) ਸਾਇਆ। ਹਉਮੈ ਕਰਿ ਕਰਿ ਜੰਤ ਉਪਾਇਆ ॥ Houmai Kar Kar Janth Oupaaeiaa || हउमै करि करि जंत उपाइआ ॥ Living in ego, mortal beings are created. ਹਉਮੈਕਰਿਕਰਿਜੰਤਉਪਾਇਆ॥ ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੁੰਦਾ ਹੈ। ਹਉਮੈ ਬੂਝੈ ਤਾ ਦਰੁ ਸੂਝੈ ॥ Houmai Boojhai Thaa Dhar Soojhai || हउमै बूझै ता दरु सूझै ॥ When one understands ego, then the Lords gate is known. ਹਉਮੈਬੂਝੈਤਾਦਰੁਸੂਝੈ॥ ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ, ਸੂਝੈ = ਸੁਝ ਪੈਂਦਾ ਹੈ, ਦਿੱਸ ਪੈਂਦਾ ਹੈ। ਗਿਆਨ ਵਿਹੂਣਾ ਕਥਿ ਕਥਿ ਲੂਝੈ ॥ Giaan Vihoonaa Kathh Kathh Loojhai || गिआन विहूणा कथि कथि लूझै ॥ Without spiritual wisdom, they babble and argue. ਗਿਆਨਵਿਹੂਣਾਕਥਿਕਥਿਲੂਝੈ॥ (ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ। ਕਥਿ ਕਥਿ = ਆਖ ਆਖ ਕੇ। ਲੂਝੈ = ਲੁੱਝਦਾ ਹੈ ਖਿੱਝਦਾ ਹੈ। ਨਾਨਕ ਹੁਕਮੀ ਲਿਖੀਐ ਲੇਖੁ ॥ Naanak Hukamee Likheeai Laekh || नानक हुकमी लिखीऐ लेखु ॥ O Nanak, by the Lords Command, destiny is recorded. ਨਾਨਕਹੁਕਮੀਲਿਖੀਐਲੇਖੁ॥ ਹੇ ਨਾਨਕ! ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ। ਹੁਕਮਿ = (ਰੱਬ ਦੇ) ਹੁਕਮ ਅਨੁਸਾਰ। ਲੇਖੁ = (ਇਹ ਹਉਮੈ ਵਾਲਾ) ਲੇਖ, ਜੀਵ ਦੇ ਅੰਦਰ ਦਾ ਇਹ ਸੰਸਕਾਰ ਕਿ ਮੈਂ ਇਕ ਅੱਡਰੀ ਹਸਤੀ ਹਾਂ। ਜੇਹਾ ਵੇਖਹਿ ਤੇਹਾ ਵੇਖੁ ॥੧॥ Jaehaa Vaekhehi Thaehaa Vaekh ||1|| जेहा वेखहि तेहा वेखु ॥१॥ As the Lord sees us, so are we seen. ||1|| ਜੇਹਾਵੇਖਹਿਤੇਹਾਵੇਖੁ॥੧॥ ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ ਹਉ ਬਣ ਜਾਂਦੀ ਹੈ। ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ ਹਉ ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ) ॥੧॥ ਵੇਖਹਿ = (ਜੀਵ) ਵੇਖਦੇ ਹਨ, (ਹੋਰਨਾਂ ਵਲ) ਵੇਖਦੇ ਹਨ, ਜੀਆਂ ਦੀ ਨੀਅਤ ਹੁੰਦੀ ਹੈ। ਵੇਖੁ = ਦ੍ਰਿੱਸ਼, ਸ਼ਕਲ, ਸਰੂਪ, ਵੱਖਰੀ ਹਸਤੀ, ਹਉਂ ॥੧॥ (ਜਦ ਤਾਈਂ ਜੀਵ) ਹਉ ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ, ਕਦੇ ਜੰਮਦਾ ਹੈ, ਕਦੇ ਮਰਦਾ ਹੈ। ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ। ਇਸੇ ਮੈਂ, ਮੈਂ ਦੇ ਖ਼ਿਆਲ ਵਿਚ (ਕਿ ਇਹ ਕੰਮ ਮੈਂ ਕਰਦਾ ਹਾਂ, ਮੈਂ ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ। ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ ਕਦੇ ਝੂਠਾ ਹੈ ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੁੰਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ ਮੈ ਇਹ ਭਲੇ ਕੰਮ ਕੀਤੇ ਹਨ, ਮੈ ਇਹ ਮਾੜੇ ਕੰਮ ਕੀਤੇ ਹਨ) ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ। ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ) ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ। ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ। ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ (ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ) ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ। ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ ਮਾਇਆ ਮਾਇਆ (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ; ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੁੰਦਾ ਹੈ। ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ, (ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ। ਹੇ ਨਾਨਕ! ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ ਹਉ ਬਣ ਜਾਂਦੀ ਹੈ, ਪਰ) ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ, (ਭਾਵ ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ ਹਉ ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਦੀ ਰਾਹੀਂ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ) ॥੧॥ ਮਹਲਾ ੨ ॥ Mehalaa 2 || महला २ ॥ Second Mehl: ਮਹਲਾ੨॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ Houmai Eaehaa Jaath Hai Houmai Karam Kamaahi || हउमै एहा जाति है हउमै करम कमाहि ॥ This is the nature of ego, that people perform their actions in ego. ਹਉਮੈਏਹਾਜਾਤਿਹੈਹਉਮੈਕਰਮਕਮਾਹਿ॥ ਹਉਮੈ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ। ਜਾਤਿ = ਕੁਦਰਤੀ ਸੁਭਾਉ, ਲੱਖਣ। ਹਉਮੈ ਕਰਮ = ਹਉਮੈ ਦੇ ਕੰਮ, ਉਹ ਕੰਮ ਜਿਨ੍ਹਾਂ ਨਾਲ ਹਉ ਬਣੀ ਰਹੇ। ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ Houmai Eaeee Bandhhanaa Fir Fir Jonee Paahi || हउमै एई बंधना फिरि फिरि जोनी पाहि ॥ This is the bondage of ego, that time and time again, they are reborn. ਹਉਮੈਏਈਬੰਧਨਾਫਿਰਿਫਿਰਿਜੋਨੀਪਾਹਿ॥ ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ। ਏਈ = ਇਹੈ ਹੀ। ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ Houmai Kithhahu Oopajai Kith Sanjam Eih Jaae || हउमै किथहु ऊपजै कितु संजमि इह जाइ ॥ Where does ego come from? How can it be removed? ਹਉਮੈਕਿਥਹੁਊਪਜੈਕਿਤੁਸੰਜਮਿਇਹਜਾਇ॥ (ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ। ਕਿਤੁ ਸੰਜਮਿ = ਕਿਸ ਜੁਗਤੀ ਨਾਲ, ਕਿਸ ਤਰੀਕੇ ਨਾਲ। ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ Houmai Eaeho Hukam Hai Paeiai Kirath Firaahi || हउमै एहो हुकमु है पइऐ किरति फिराहि ॥ This ego exists by the Lords Order; people wander according to their past actions. ਹਉਮੈਏਹੋਹੁਕਮੁਹੈਪਇਐਕਿਰਤਿਫਿਰਾਹਿ॥ (ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ)। ਪਇਐ ਕਿਰਤਿ ਫਿਰਾਹਿ = ਕਿਰਤ ਦੇ ਪਾਣ ਦੇ ਕਾਰਨ ਜੀਵ ਫਿਰਦੇ ਹਨ, ਕੀਤੇ ਹੋਏ ਕਰਮਾਂ ਦੇ ਸੰਸਕਾਰਾਂ ਅਨੁਸਾਰ ਜੀਵ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਾਸਤੇ ਦੌੜਦੇ ਹਨ। ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ Houmai Dheeragh Rog Hai Dhaaroo Bhee Eis Maahi || हउमै दीरघ रोगु है दारू भी इसु माहि ॥ Ego is a chronic disease, but it contains its own cure as well. ਹਉਮੈਦੀਰਘਰੋਗੁਹੈਦਾਰੂਭੀਇਸੁਮਾਹਿ॥ ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ। ਦੀਰਘ = ਲੰਮਾ, ਢੇਰ ਚਿਰ ਰਹਿਣ ਵਾਲਾ {ਕਿਸੇ ਕੁਸੰਗ ਵਿਚ ਪੈ ਕੇ ਜਦੋਂ ਇਕ ਦੋ ਵਾਰੀ ਸ਼ਰਾਬ ਪੀਤਿਆਂ ਕਿਸੇ ਮਨੁੱਖ ਨੂੰ ਸ਼ਰਾਬ ਪੀਣ ਦਾ ਚਸਕਾ ਪੈ ਜਾਂਦਾ ਹੈ, ਤਾਂ ਉਹ ਚਸਕਾ ਹੀ ਮੁੜ ਆਪਣੇ ਆਪ ਉਸ ਨੂੰ ਸ਼ਰਾਬ-ਖਾਨੇ ਵਲ ਲਈ ਫਿਰਦਾ ਹੈ; ਇਸ ਤਰ੍ਹਾਂ ਉਹ ਚਸਕਾ ਹੋਰ ਵਧ ਜਾਂਦਾ ਹੈ, ਇਹ ਇਕ ਦੀਰਘ ਰੋਗ ਬਣ ਜਾਂਦਾ ਹੈ; ਇਸੇ ਤਰ੍ਹਾਂ ਜੋ ਭੀ ਆਦਤ ਇਕ ਵਾਰੀ ਬਣਦੀ ਹੈ ਉਹ ਆਪਣੇ ਆਪ ਇਸ ਨਿਯਮ ਅਨੁਸਾਰ ਲੰਮੀ ਹੁੰਦੀ ਜਾਂਦੀ ਹੈ}। ਦਾਰੂ ਭੀ = ਇਲਾਜ ਭੀ ਹੈ, (ਭਾਵ, ਇਹ ਹਉਮੈ ਇਲਾਜ ਤੋਂ ਬਿਨਾ ਨਹੀਂ ਹੈ)। ਇਸੁ ਮਾਹਿ = ਇਸ ਹਉਮੈ ਵਿਚ, ਇਸ ਹਉਮੈ ਦਾ। ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ Kirapaa Karae Jae Aapanee Thaa Gur Kaa Sabadh Kamaahi || किरपा करे जे आपणी ता गुर का सबदु कमाहि ॥ If the Lord grants His Grace, one acts according to the Teachings of the Gurus Shabad. ਕਿਰਪਾਕਰੇਜੇਆਪਣੀਤਾਗੁਰਕਾਸਬਦੁਕਮਾਹਿ॥ ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ। ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ Naanak Kehai Sunahu Janahu Eith Sanjam Dhukh Jaahi ||2|| नानकु कहै सुणहु जनहु इतु संजमि दुख जाहि ॥२॥ Nanak says, listen, people: in this way, troubles depart. ||2|| ਨਾਨਕੁਕਹੈਸੁਣਹੁਜਨਹੁਇਤੁਸੰਜਮਿਦੁਖਜਾਹਿ॥੨॥ ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ ॥੨॥ ਨਾਨਕੁ ਕਹੈ = ਆਖਦਾ ਹੈ। ਇਤੁ ਸੰਜਮਿ = ਇਸ ਜੁਗਤੀ ਨਾਲ ॥੨॥ ਹਉਮੈ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ। ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ। (ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ। (ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ)। ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ। ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ। ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ ॥੨॥ ਪਉੜੀ ॥ Pourree || पउड़ी ॥ Pauree: ਪਉੜੀ॥ ਸੇਵ ਕੀਤੀ ਸੰਤੋਖੀਈ ਜਿਨ੍ਹ੍ਹੀ ਸਚੋ ਸਚੁ ਧਿਆਇਆ ॥ Saev Keethee Santhokheeeanaee Jinhee Sacho Sach Dhhiaaeiaa || सेव कीती संतोखीईं जिन्ही सचो सचु धिआइआ ॥ Those who serve are content. They meditate on the Truest of the True. ਸੇਵਕੀਤੀਸੰਤੋਖੀੲ‍ਂ‍ੀਜਿਨ੍ਹ੍ਹੀਸਚੋਸਚੁਧਿਆਇਆ॥ ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ। ਸੰਤੋਖੀਈ = ਸੰਤੋਖੀ ਮਨੁੱਖਾਂ ਨੇ। ਸਚੋ ਸਚੁ = ਨਿਰੋਲ ਸੱਚਾ (ਰੱਬ)। ਓਨ੍ਹ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ Ounhee Mandhai Pair N Rakhiou Kar Sukirath Dhharam Kamaaeiaa || ओन्ही मंदै पैरु न रखिओ करि सुक्रितु धरमु कमाइआ ॥ They do not place their feet in sin, but do good deeds and live righteously in Dharma. ਓਨ੍ਹ੍ਹੀਮੰਦੈਪੈਰੁਨਰਖਿਓਕਰਿਸੁਕ੍ਰਿਤੁਧਰਮੁਕਮਾਇਆ॥ ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੁੰਦੇ ਹਨ। ਮੰਦੈ = ਮੰਦੇ ਥਾਂ ਤੇ। ਸੁਕ੍ਰਿਤੁ = ਭਲਾ ਕੰਮ। ਧਰਮੁ ਕਮਾਇਆ = ਧਰਮ ਅਨੁਸਾਰ ਆਪਣਾ ਜੀਵਨ ਬਣਾਇਆ ਹੈ। ਓਨ੍ਹ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ Ounhee Dhuneeaa Thorrae Bandhhanaa Ann Paanee Thhorraa Khaaeiaa || ओन्ही दुनीआ तोड़े बंधना अंनु पाणी थोड़ा खाइआ ॥ They burn away the bonds of the world, and eat a simple diet of grain and water. ਓਨ੍ਹ੍ਹੀਦੁਨੀਆਤੋੜੇਬੰਧਨਾਅੰਨੁਪਾਣੀਥੋੜਾਖਾਇਆ॥ ਦੁਨੀਆ ਦੇ ਧੰਧਿਆਂ ਵਿਚ ਖਚਤ ਕਰਨ ਵਾਲੇ ਮਾਇਆ ਦੇ ਮੋਹ ਰੂਪ ਜ਼ੰਜੀਰ ਉਹਨਾਂ ਤੋੜ ਦਿੱਤੇ ਹਨ, ਥੋੜਾ ਖਾਂਦੇ ਹਨ, ਅਤੇ ਥੋੜਾ ਹੀ ਪੀਂਦੇ ਹਨ (ਭਾਵ, ਖਾਣ ਪੀਣ ਚਸਕੇ ਦੀ ਖ਼ਾਤਰ ਨਹੀਂ, ਸਰੀਰਕ ਨਿਰਬਾਹ ਵਾਸਤੇ ਹੈ)। ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ Thoon Bakhaseesee Agalaa Nith Dhaevehi Charrehi Savaaeiaa || तूं बखसीसी अगला नित देवहि चड़हि सवाइआ ॥ You are the Great Forgiver; You give continually, more and more each day. ਤੂੰਬਖਸੀਸੀਅਗਲਾਨਿਤਦੇਵਹਿਚੜਹਿਸਵਾਇਆ॥ ਹੇ ਪ੍ਰਭੂ! ਤੂੰ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਸਦਾ ਜੀਵਾਂ ਨੂੰ ਦਾਤਾਂ ਬਖ਼ਸ਼ਦਾ ਹੈਂ, ਬਖਸੀਸੀ = ਬਖ਼ਸ਼ਸ਼ ਕਰਨ ਵਾਲਾ। ਅਗਲਾ = ਵੱਡਾ, ਬਹੁਤ। ਦੇਵਹਿ = (ਹੇ ਹਰੀ!) ਤੂੰ ਜੀਵਾਂ ਨੂੰ ਦਾਤਾਂ ਦੇਂਦਾ ਹੈਂ। ਚੜਹਿ = ਤੂੰ ਚੜ੍ਹਦਾ ਹੈਂ, ਤੂੰ ਵਧਦਾ ਹੈਂ। ਸਵਾਇਆ = ਬਹੁਤ, ਵਧੀਕ। ਵਡਿਆਈ ਵਡਾ ਪਾਇਆ ॥੭॥ Vaddiaaee Vaddaa Paaeiaa ||7|| वडिआई वडा पाइआ ॥७॥ By His greatness, the Great Lord is obtained. ||7|| ਵਡਿਆਈਵਡਾਪਾਇਆ॥੭॥ ਇਸ ਤਰ੍ਹਾਂ ਦੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਸੰਤੋਖੀ ਮਨੁੱਖ ਪ੍ਰਭੂ ਨੂੰ ਪ੍ਰਾਪਤ ਕਰ ਲੈਂਦੇ ਹਨ ॥੭॥ ਵਡਿਆਈ = (ਇਸ ਤਰ੍ਹਾਂ) ਵਡਿਆਈ ਕਰ ਕੇ ॥੭॥ ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ। ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੁੰਦੇ ਹਨ। ਦੁਨੀਆ ਦੇ ਧੰਧਿਆਂ ਵਿਚ ਖਚਤ ਕਰਨ ਵਾਲੇ ਮਾਇਆ ਦੇ ਮੋਹ ਰੂਪ ਜ਼ੰਜੀਰ ਉਹਨਾਂ ਤੋੜ ਦਿੱਤੇ ਹਨ, ਥੋੜਾ ਖਾਂਦੇ ਹਨ, ਅਤੇ ਥੋੜਾ ਹੀ ਪੀਂਦੇ ਹਨ (ਭਾਵ, ਖਾਣ ਪੀਣ ਚਸਕੇ ਦੀ ਖ਼ਾਤਰ ਨਹੀਂ, ਸਰੀਰਕ ਨਿਰਬਾਹ ਵਾਸਤੇ ਹੈ)। ਹੇ ਪ੍ਰਭੂ! ਤੂੰ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਸਦਾ ਜੀਵਾਂ ਨੂੰ ਦਾਤਾਂ ਬਖ਼ਸ਼ਦਾ ਹੈਂ-ਇਸ ਤਰ੍ਹਾਂ ਦੀ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਉਹ ਸੰਤੋਖੀ ਮਨੁੱਖ ਪ੍ਰਭੂ ਨੂੰ ਪ੍ਰਾਪਤ ਕਰ ਲੈਂਦੇ ਹਨ ॥੭॥
Posted on: Wed, 01 Oct 2014 00:06:39 +0000

Trending Topics



Recently Viewed Topics




© 2015