Hukamnama Sahib from Harmandar Sahib ji and Katik Maheena shuru - TopicsExpress



          

Hukamnama Sahib from Harmandar Sahib ji and Katik Maheena shuru hoa. 664 ang 17/10/14 ਧਨਾਸਰੀ ਮਹਲਾ ੩ ॥ Dhhanaasaree Mehalaa 3 || धनासरी महला ३ ॥ Dhanaasaree, Third Mehl: ਸਦਾ ਧਨੁ ਅੰਤਰਿ ਨਾਮੁ ਸਮਾਲੇ ॥ Sadhaa Dhhan Anthar Naam Samaalae || सदा धनु अंतरि नामु समाले ॥ Gather in and cherish forever the wealth of the Lords Name, deep within; ਸਦਾਧਨੁਅੰਤਰਿਨਾਮੁਸਮਾਲੇ॥ ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜੀਅ ਜੰਤ ਜਿਨਹਿ ਪ੍ਰਤਿਪਾਲੇ ॥ Jeea Janth Jinehi Prathipaalae || जीअ जंत जिनहि प्रतिपाले ॥ He cherishes and nurtures all beings and creatures. ਜੀਅਜੰਤਜਿਨਹਿਪ੍ਰਤਿਪਾਲੇ॥ ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਜਿਨਹਿ = ਜਿਸ ਨੇ ਹੀ {ਲਫ਼ਜ਼ ਜਿਨਿ ਦੀ ਕ੍ਰਿਆ ਵਿਸ਼ੇਸ਼ਣ ਹੀ ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ ਤਿਨ ਕਉ ਪਾਏ ॥ Mukath Padhaarathh Thin Ko Paaeae || मुकति पदारथु तिन कउ पाए ॥ They alone obtain the treasure of Liberation, ਮੁਕਤਿਪਦਾਰਥੁਤਿਨਕਉਪਾਏ॥ ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ Har Kai Naam Rathae Liv Laaeae ||1|| हरि कै नामि रते लिव लाए ॥१॥ Who are lovingly imbued with, and focused on the Lords Name. ||1|| ਹਰਿਕੈਨਾਮਿਰਤੇਲਿਵਲਾਏ॥੧॥ ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਲਾਏ = ਲਾਇ, ਲਾ ਕੇ ॥੧॥ ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ Gur Saevaa Thae Har Naam Dhhan Paavai || गुर सेवा ते हरि नामु धनु पावै ॥ Serving the Guru, one obtains the wealth of the Lords Name. ਗੁਰਸੇਵਾਤੇਹਰਿਨਾਮੁਧਨੁਪਾਵੈ॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਤੇ = ਤੋਂ। ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ Anthar Paragaas Har Naam Dhhiaavai || Rehaao || अंतरि परगासु हरि नामु धिआवै ॥ रहाउ ॥ He is illumined and enlightened within, and he meditates on the Lords Name. ||Pause|| ਅੰਤਰਿਪਰਗਾਸੁਹਰਿਨਾਮੁਧਿਆਵੈ॥ਰਹਾਉ॥ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ਰਹਾਉ॥ ਪ੍ਰਗਾਸੁ = ਚਾਨਣ, ਸੂਝ ॥ਰਹਾਉ॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ਰਹਾਉ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ Eihu Har Rang Goorraa Dhhan Pir Hoe || इहु हरि रंगु गूड़ा धन पिर होइ ॥ This love for the Lord is like the love of the bride for her husband. ਇਹੁਹਰਿਰੰਗੁਗੂੜਾਧਨਪਿਰਹੋਇ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ Saanth Seegaar Raavae Prabh Soe || सांति सीगारु रावे प्रभु सोइ ॥ God ravishes and enjoys the soul-bride who is adorned with peace and tranquility. ਸਾਂਤਿਸੀਗਾਰੁਰਾਵੇਪ੍ਰਭੁਸੋਇ॥ ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ। ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ Houmai Vich Prabh Koe N Paaeae || हउमै विचि प्रभु कोइ न पाए ॥ No one finds God through egotism. ਹਉਮੈਵਿਚਿਪ੍ਰਭੁਕੋਇਨਪਾਏ॥ ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਮੂਲਹੁ ਭੁਲਾ ਜਨਮੁ ਗਵਾਏ ॥੨॥ Moolahu Bhulaa Janam Gavaaeae ||2|| मूलहु भुला जनमु गवाए ॥२॥ Wandering away from the Primal Lord, the root of all, one wastes his life in vain. ||2|| ਮੂਲਹੁਭੁਲਾਜਨਮੁਗਵਾਏ॥੨॥ ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ Gur Thae Saath Sehaj Sukh Baanee || गुर ते साति सहज सुखु बाणी ॥ Tranquility, celestial peace, pleasure and the Word of His Bani come from the Guru. ਗੁਰਤੇਸਾਤਿਸਹਜਸੁਖੁਬਾਣੀ॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। ਤੇ = ਤੋਂ। ਸਹਜ ਸੁਖੁ = ਆਤਮਕ ਅਡੋਲਤਾ ਦਾ ਆਨੰਦ। ਸੇਵਾ ਸਾਚੀ ਨਾਮਿ ਸਮਾਣੀ ॥ Saevaa Saachee Naam Samaanee || सेवा साची नामि समाणी ॥ True is that service, which leads one to merge in the Naam. ਸੇਵਾਸਾਚੀਨਾਮਿਸਮਾਣੀ॥ (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਨਾਮਿ = ਨਾਮ ਵਿਚ। ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ Sabadh Milai Preetham Sadhaa Dhhiaaeae || सबदि मिलै प्रीतमु सदा धिआए ॥ Blessed with the Word of the Shabad, he meditates forever on the Lord, the Beloved. ਸਬਦਿਮਿਲੈਪ੍ਰੀਤਮੁਸਦਾਧਿਆਏ॥ ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਬਦਿ = ਸ਼ਬਦ ਵਿਚ। ਸਾਚ ਨਾਮਿ ਵਡਿਆਈ ਪਾਏ ॥੩॥ Saach Naam Vaddiaaee Paaeae ||3|| साच नामि वडिआई पाए ॥३॥ Through the True Name, glorious greatness is obtained. ||3|| ਸਾਚਨਾਮਿਵਡਿਆਈਪਾਏ॥੩॥ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਨਾਮਿ = ਨਾਮ ਦੀ ਰਾਹੀਂ ॥੩॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ Aapae Karathaa Jug Jug Soe || आपे करता जुगि जुगि सोइ ॥ The Creator Himself abides throughout the ages. ਆਪੇਕਰਤਾਜੁਗਿਜੁਗਿਸੋਇ॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਆਪੇ = ਆਪ ਹੀ। ਜੁਗਿ ਜੁਗਿ = ਹਰੇਕ ਜੁਗ ਵਿਚ। ਨਦਰਿ ਕਰੇ ਮੇਲਾਵਾ ਹੋਇ ॥ Nadhar Karae Maelaavaa Hoe || नदरि करे मेलावा होइ ॥ If He casts His Glance of Grace, then we meet Him. ਨਦਰਿਕਰੇਮੇਲਾਵਾਹੋਇ॥ ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਮੇਲਾਵਾ = ਮਿਲਾਪ। ਗੁਰਬਾਣੀ ਤੇ ਹਰਿ ਮੰਨਿ ਵਸਾਏ ॥ Gurabaanee Thae Har Mann Vasaaeae || गुरबाणी ते हरि मंनि वसाए ॥ Through the Word of Gurbani, the Lord comes to dwell in the mind. ਗੁਰਬਾਣੀਤੇਹਰਿਮੰਨਿਵਸਾਏ॥ ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਮੰਨਿ = ਮਨਿ, ਮਨ ਵਿਚ। ਤੇ = ਦੀ ਰਾਹੀਂ। ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ Naanak Saach Rathae Prabh Aap Milaaeae ||4||3|| नानक साचि रते प्रभि आपि मिलाए ॥४॥३॥ O Nanak, God unites with Himself those who are imbued with Truth. ||4||3|| ਨਾਨਕਸਾਚਿਰਤੇਪ੍ਰਭਿਆਪਿਮਿਲਾਏ॥੪॥੩॥ ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥ ਸਾਚਿ = ਸਦਾ-ਥਿਰ ਹਰਿ-ਨਾਮ ਵਿਚ। ਪ੍ਰਭਿ = ਪ੍ਰਭੂ ਨੇ ॥੪॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩ree Mehalaa 3 || ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ Kathik Karam Kamaavanae Dhos N Kaahoo Jog || कतिकि करम कमावणे दोसु न काहू जोगु ॥ In the month of Katak, do good deeds. Do not try to blame anyone else. ਕਤਿਕਿਕਰਮਕਮਾਵਣੇਦੋਸੁਨਕਾਹੂਜੋਗੁ॥ ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਕਤਿਕਿ = ਕੱਤਕ (ਦੀ ਠੰਡੀ ਬਹਾਰ) ਵਿਚ। ਕਾਹੂ ਜੋਗੁ = ਕਿਸੇ ਦੇ ਜ਼ਿੰਮੇ, ਕਿਸੇ ਦੇ ਮੱਥੇ। ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ Paramaesar Thae Bhuliaaan Viaapan Sabhae Rog || परमेसर ते भुलिआं विआपनि सभे रोग ॥ Forgetting the Transcendent Lord, all sorts of illnesses are contracted. ਪਰਮੇਸਰਤੇਭੁਲਿਆਂਵਿਆਪਨਿਸਭੇਰੋਗ॥ ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਵਿਆਪਨਿ = ਜ਼ੋਰ ਪਾ ਲੈਂਦੇ ਹਨ। ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ Vaemukh Hoeae Raam Thae Lagan Janam Vijog || वेमुख होए राम ते लगनि जनम विजोग ॥ Those who turn their backs on the Lord shall be separated from Him and consigned to reincarnation, over and over again. ਵੇਮੁਖਹੋਏਰਾਮਤੇਲਗਨਿਜਨਮਵਿਜੋਗ॥ ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਰਾਮ ਤੇ = ਰੱਬ ਤੋਂ। ਲਗਨਿ = ਲੱਗ ਜਾਂਦੇ ਹਨ। ਜਨਮ ਵਿਜੋਗ = ਜਨਮਾਂ ਦੇ ਵਿਛੋੜੇ, ਲੰਮੇ ਵਿਛੋੜੇ। ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ Khin Mehi Kourrae Hoe Geae Jitharrae Maaeiaa Bhog || खिन महि कउड़े होइ गए जितड़े माइआ भोग ॥ In an instant, all of Mayas sensual pleasures turn bitter. ਖਿਨਮਹਿਕਉੜੇਹੋਇਗਏਜਿਤੜੇਮਾਇਆਭੋਗ॥ ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, ਮਾਇਆ ਭੋਗ = ਮਾਇਆ ਦੀਆਂ ਮੌਜਾਂ, ਦੁਨੀਆ ਦੇ ਐਸ਼। ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ Vich N Koee Kar Sakai Kis Thhai Rovehi Roj || विचु न कोई करि सकै किस थै रोवहि रोज ॥ No one can then serve as your intermediary. Unto whom can we turn and cry? ਵਿਚੁਨਕੋਈਕਰਿਸਕੈਕਿਸਥੈਰੋਵਹਿਰੋਜ॥ (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। ਵਿਚੁ = ਵਿਚੋਲਾ ਪਨ। ਕਿਸ ਥੈ = (ਹੋਰ) ਕਿਸ ਕੋਲ? ਰੋਜ = ਨਿਤ, ਹਰ ਰੋਜ਼। ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ Keethaa Kishhoo N Hovee Likhiaa Dhhur Sanjog || कीता किछू न होवई लिखिआ धुरि संजोग ॥ By ones own actions, nothing can be done; destiny was pre-determined from the very beginning. ਕੀਤਾਕਿਛੂਨਹੋਵਈਲਿਖਿਆਧੁਰਿਸੰਜੋਗ॥ (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। ਕੀਤਾ = ਆਪਣਾ ਕੀਤਾ। ਧੁਰਿ = ਧੁਰ ਤੋਂ, ਪ੍ਰਭੂ ਦੀ ਹਜ਼ੂਰੀ ਤੋਂ। ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ Vaddabhaagee Maeraa Prabh Milai Thaan Outharehi Sabh Bioug || वडभागी मेरा प्रभु मिलै तां उतरहि सभि बिओग ॥ By great good fortune, I meet my God, and then all pain of separation departs. ਵਡਭਾਗੀਮੇਰਾਪ੍ਰਭੁਮਿਲੈਤਾਂਉਤਰਹਿਸਭਿਬਿਓਗ॥ (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। ਸਭਿ = ਸਾਰੇ। ਬਿਓਗ = ਵਿਛੋੜੇ ਦੇ ਦੁੱਖ। ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ Naanak Ko Prabh Raakh Laehi Maerae Saahib Bandhee Moch || नानक कउ प्रभ राखि लेहि मेरे साहिब बंदी मोच ॥ Please protect Nanak, God; O my Lord and Master, please release me from bondage. ਨਾਨਕਕਉਪ੍ਰਭਰਾਖਿਲੇਹਿਮੇਰੇਸਾਹਿਬਬੰਦੀਮੋਚ॥ (ਨਾਨਕ ਦੀ ਤਾਂ ਇਹੀ ਬੇਨਤੀ ਹੈ-) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕਉ = ਨੂੰ। ਪ੍ਰਭੂ = ਹੇ ਪ੍ਰਭੂ! ਬੰਦੀ ਮੋਚ = ਹੇ ਕੈਦ ਤੋਂ ਛੁਡਾਣ ਵਾਲੇ! ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ Kathik Hovai Saadhhasang Binasehi Sabhae Soch ||9|| कतिक होवै साधसंगु बिनसहि सभे सोच ॥९॥ In Katak, in the Company of the Holy, all anxiety vanishes. ||9|| ਕਤਿਕਹੋਵੈਸਾਧਸੰਗੁਬਿਨਸਹਿਸਭੇਸੋਚ॥੯॥ ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ॥੯॥ ਬਿਨਸਹਿ = ਨਾਸ ਹੋ ਜਾਂਦੇ ਹਨ। ਸੋਚ = ਫ਼ਿਕਰ ॥੯॥ ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ-) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ॥੯॥
Posted on: Fri, 17 Oct 2014 00:26:37 +0000

Trending Topics



Recently Viewed Topics




© 2015