Hukamnama Shri Harmandir Sahib AMRITSAR 20th August - TopicsExpress



          

Hukamnama Shri Harmandir Sahib AMRITSAR 20th August 2014 (ਅੰਗ: 650) ਬੁੱਧਵਾਰ ੪ ਭਾਦੋਂ (ਸੰਮਤ ੫੪੬ ਨਾਨਕਸ਼ਾਹੀ) ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ਨਾਮ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ Shalok, Third Mehl: Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Gurus Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. ||1|| ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Posted on: Wed, 20 Aug 2014 10:13:13 +0000

Trending Topics



Recently Viewed Topics




© 2015