Hukamnama from Shri Harmandir Sahib, Shri Amritsar Sahib - TopicsExpress



          

Hukamnama from Shri Harmandir Sahib, Shri Amritsar Sahib :- Thursday 16 January 2014 ਵੀਰਵਾਰ 03 ਮਾਘ (ਸੰਮਤ ੫੪੫ ਨਾਨਕਸ਼ਾਹੀ) (ਅੰਗ :548) ਸਲੋਕ ਮ: ੩ ॥ ਨਾਨਕ ਗਿਆਨੀ ਜਗੁ ਜੀਤਾ ਸਭੇ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅੰਹਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਨ ਸੰਤੋਖੀਅਨਿ ਅੰਤਰਿ ਤਿ੍ਰਸਨਾ ਬਹੁਤੁ ਅਗ੍ਯ੍ਯਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ ਮ: ੩॥ ਤਿਨ੍ਹ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥ ਪੰਜਾਬੀ ਵਿਆਖਿਆ : ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ । ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ ।ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ । ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ । ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ, ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ ।ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ।੧।ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ? ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ ।ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ, ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ ।੨।ਹੇ ਹਰੀ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖ਼ਜ਼ਾਨਾ ਹੈਂ, ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤਿ ਬਖਸ਼ਦਾ ਹੈਂ, ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ (ਕਿਉਂਕਿ ਰੋਕਣ ਵਾਲਾ) ਹੋਰ ਕੋਈ ਤੇਰਾ ਸ਼ਰੀਕ ਤੇਰੇ ਕੋਲ ਨਹੀਂ ਹੈ, ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੁੰਦੀ ਹੈ; ਜਿਸਦੀ ਬੇਨਤੀ ਤੈਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੇ ਮਿਲਦੀ ਹੈ । ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੁੰਦਾ ਹੈ ।੨। English Meaning :- Raag => Bihagra’s Vaar, Mahalla (NANAK): One Universal Creator God. By The Grace Of The True Guru: Slok, Third Mahalla (NANAK): O Nanak, the spiritually wise one has conquered all others. Through the Name, his affairs are brought to perfection; whatever happens is by His Will. Under Guru’s Instruction, his mind is held steady; no one can make him waver. The Lord makes His devotee His own, and his affairs are adjusted. The self-willed manmukhs have been led astray from the very beginning; within them lurks greed, avarice and ego. Their nights and days pass in argument, and they do not reflect upon the Word of the Shabad. The Creator has taken away their subtle intellect, and all their speech is corrupt. No matter what they are given, they are not satisfied; within them is desire, and the great darkness of ignorance. O Nanak, it is right to break with the self-willed manmukhs; to them, the love of Maya is sweet. ||1|| Third Mahalla (NANAK): What can fear and doubt do to those, who have given their heads to the Creator, and to the True Guru? He who has preserved honor from the beginning of time, He shall preserve their honor as well. Meeting their Beloved, they find peace; they reflect upon the True Word of the Shabad. O Nanak, I serve the Giver of Peace; He Himself is the Assessor. ||2|| Pauree: All beings are Yours; You are the wealth of all. One unto whom You give, obtains everything; there is no one else to rival You. You alone are the Great Giver of all; I offer my prayer unto You, Lord. One with whom You are pleased, is accepted by You; how blessed is such a person! Your wondrous play is pervading everywhere. I place my pain and pleasure before You. ||2|| Ang => 548 Bihagre ki vaar mahalla 4 Ik Oankar Satgur Prsaad. Salok M:3 Nanak giani jag jeeta sabh koe. Name karaj sidh hae sehaje hoe su hoe. Gurmat mat achal hae chlaie na sakae koe. Bhagatan ka Har angikar kare karaj suhava hoe. Manmukh moolahu bhulaiean vich labh lobh ahankar. Arth :- Nanak ji gianwan manukh nen sansaar nun bhav maea de moh nun jit lea hae ate giani ton bina har iek manukh nun sansar nen jiteaa hae, gian de asali karan wale kamm bhav manukha janam nun sawaran di safalta Naam japan naal he hundi hae, ous nun ieou japada hae ke jo kujh ho reha hae, Prabhu di raza vich ho reha hae. English Meaning :- Raag => Bihagra’s Vaar, Mahalla (NANAK): One Universal Creator God. By The Grace Of The True Guru: Salok, Third Mahalla (NANAK): O Nanak, the spiritually wise one has conquered all others. Through the Name, his affairs are brought to perfection; whatever happens is by His Will. Under Guru’s Instruction, his mind is held steady; no one can make him waver. The Lord makes His devotee His own, and his affairs are adjusted. The self-willed manmukhs have been led astray from the very beginning; within them lurks greed, avarice and ego. Their nights and days pass in argument, and they do not reflect upon the Word of the Shabad. The Creator has taken away their subtle intellect, and all their speech is corrupt. No matter what they are given, they are not satisfied; within them is desire, and the great darkness of ignorance. O Nanak, it is right to break with the self-willed manmukhs; to them, the love of Maya is sweet. ||1|| WJKK WJKF
Posted on: Thu, 16 Jan 2014 06:52:26 +0000

Trending Topics



Recently Viewed Topics




© 2015