MUKHWAK FROM SRI DARBAR SAHIB [Friday, January 17, 2014, 05:30 - TopicsExpress



          

MUKHWAK FROM SRI DARBAR SAHIB [Friday, January 17, 2014, 05:30 AM. IST] ਸਲੋਕ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥
Posted on: Fri, 17 Jan 2014 03:59:24 +0000

Trending Topics



Recently Viewed Topics




© 2015