NADALA,KAPURTHALA ਹੁਕਮਨਾਮਾ ਸ਼੍ਰੀ - TopicsExpress



          

NADALA,KAPURTHALA ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 7.8.2013, ਬੁੱਧਵਾਰ , ੨੩ ਸਾਵਣ (ਸੰਮਤ ੫੪੫ ਨਾਨਕਸ਼ਾਹੀ) ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ (ਅੰਗ ੬੪੮-੬੪੯) ਪੰਜਾਬੀ ਵਿਚ ਵਿਆਖਿਆ :- ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ। (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭। ENGLISH TRANSLATION :- SHALOK, THIRD MEHL: O Nanak, forsaking the Name, he loseseverything, in this world and the next. Chanting, deep meditation and austere self-disciplined practices are all wasted; he isdeceived by the love of duality. He is bound and gagged at the door of the Messenger of Death.He is beaten, and receives terrible punishment. || 1 || THIRD MEHL: They inflict their hatred upon the Saints, and they lovethe wicked sinners. They find no peace in either this world or the next; they are born only to die, again and again. Theirhunger is never satisfied, and they are ruined by duality. The faces of these slanderers are blackened in the Court of the TrueLord. O Nanak, without the Naam, they find no shelter on either this shore, or the one beyond. || 2 || PAUREE: Those whomeditate on the Lords Name, are imbued with the Name of the Lord, Har, Har, in their minds. For those who worship the OneLord in their conscious minds, there is no other than the One Lord. They alone serve the Lord, upon whose foreheads suchpre-ordained destiny is written. They continually sing the Glorious Praises of the Lord, and singing the Glories of the GloriousLord, they are uplifted. Great is the greatness of the Gurmukhs, who, through the Perfect Guru, remain absorbed in the LordsName. || 17 || WAHEGURU JI KA KHALSA WAHEGURU JI KI FATEH
Posted on: Wed, 07 Aug 2013 14:58:13 +0000

Recently Viewed Topics




© 2015