WJKK WJKF 755 ang (ਆਪਿ ਡੁਬੇ ਕੁਟੰਬ - TopicsExpress



          

WJKK WJKF 755 ang (ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥) ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ Gur Kaa Sabadh Visaariaa Dhoojai Bhaae Rachann || गुर का सबदु विसारिआ दूजै भाइ रचंनि ॥ Those who forget the Word of the Gurus Shabad are engrossed in the love of duality. ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ Thisanaa Bhukh N Outharai Anadhin Jalath Firann ||4|| तिसना भुख न उतरै अनदिनु जलत फिरंनि ॥४॥ Their hunger and thirst never leave them, and night and day, they wander around burning. ||4|| ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ ॥੪॥ ਅਨਦਿਨੁ = {अनुदिनं} ਹਰ ਰੋਜ਼, ਹਰ ਵੇਲੇ ॥੪॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ Dhusattaa Naal Dhosathee Naal Santhaa Vair Karann || दुसटा नालि दोसती नालि संता वैरु करंनि ॥ Those who make friendships with the wicked, and harbor animosity to the Saints, ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਕਰੰਨਿ = ਕਰਦੇ ਹਨ। ਦੁਸਟ = ਮੰਦ-ਕਰਮੀ, ਭੈੜੇ। ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ Aap Ddubae Kuttanb Sio Sagalae Kul Ddobann ||5|| आपि डुबे कुट्मब सिउ सगले कुल डोबंनि ॥५॥ Shall drown with their families, and their entire lineage shall be obliterated. ||5|| ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ ॥੫॥ ਸਿਉ = ਸਮੇਤ। ਡੋਬੰਨਿ = ਡੋਬ ਦੇਂਦੇ ਹਨ ॥੫॥ ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ Nindhaa Bhalee Kisai Kee Naahee Manamukh Mugadhh Karann || निंदा भली किसै की नाही मनमुख मुगध करंनि ॥ It is not good to slander anyone, but the foolish, self-willed manmukhs still do it. ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। ਮੁਗਧ = ਮੂਰਖ। ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ Muh Kaalae Thin Nindhakaa Narakae Ghor Pavann ||6|| मुह काले तिन निंदका नरके घोरि पवंनि ॥६॥ The faces of the slanderers turn black, and they fall into the most horrible hell. ||6|| (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ ॥੬॥ ਨਰਕੇ ਘੋਰਿ = ਘੋਰ ਨਰਕ ਵਿਚ, ਭਿਆਨਕ ਨਰਕ ਵਿਚ। ਪਵੰਨਿ = ਪੈਂਦੇ ਹਨ ॥੬॥ ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ Eae Man Jaisaa Saevehi Thaisaa Hovehi Thaehae Karam Kamaae || ए मन जैसा सेवहि तैसा होवहि तेहे करम कमाइ ॥ O mind, as you serve, so do you become, and so are the deeds that you do. ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। ਏ ਮਨ = ਹੇ ਮਨ! ਹੇ ਜੀਵ! ਜੈਸਾ ਸੇਵਹਿ = ਜਿਹੋ ਜਿਹੇ ਦੀ ਤੂੰ ਸੇਵਾ-ਭਗਤੀ ਕਰਦਾ ਹੈਂ। ਤੈਸਾ ਹੋਵਹਿ = ਤੂੰ ਉਹੋ ਜਿਹਾ ਬਣ ਜਾਂਦਾ ਹੈਂ। ਤੇਹੇ = ਉਹੋ ਜਿਹੇ। ਕਮਾਇ = ਕਮਾ ਕੇ। ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ Aap Beej Aapae Hee Khaavanaa Kehanaa Kishhoo N Jaae ||7|| आपि बीजि आपे ही खावणा कहणा किछू न जाइ ॥७॥ Whatever you yourself plant, that is what you shall have to eat; nothing else can be said about this. ||7|| (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ ॥੭॥ ਬੀਜਿ = (ਕਰਮਾਂ ਦਾ ਬੀਜ) ਬੀਜ ਕੇ। ਆਪੇ = ਆਪ ਹੀ। ਕਹਣਾ ਕਿਛੂ ਨ ਜਾਇ = (ਇਸ ਨਿਯਮ ਵਿਚ) ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ ॥੭॥ ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ Mehaa Purakhaa Kaa Bolanaa Hovai Kithai Parathhaae || महा पुरखा का बोलणा होवै कितै परथाइ ॥ The speech of the great spiritual beings has a higher purpose. (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਕਿਤੈ ਪਰਥਾਇ = ਕਿਸੇ ਪਰਸੰਗ ਅਨੁਸਾਰ। ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ Oue Anmrith Bharae Bharapoor Hehi Ounaa Thil N Thamaae ||8|| ओइ अम्रित भरे भरपूर हहि ओना तिलु न तमाइ ॥८॥ They are filled to over-flowing with Ambrosial Nectar, and they have absolutely no greed at all. ||8|| ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ॥੮॥ ਓਇ = ਮਹਾ ਪੁਰਖ {ਬਹੁ-ਵਚਨ ਲਫ਼ਜ਼ ਓਹ ਤੋਂ}। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਹਹਿ = ਹੁੰਦੇ ਹਨ। ਤਮਾਇ = ਲਾਲਚ, ਆਪਣੀ ਗ਼ਰਜ਼ ॥੮॥ (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ॥੮॥
Posted on: Sat, 26 Oct 2013 18:08:28 +0000

Trending Topics



Recently Viewed Topics




© 2015