ਅੱਜ ਦਾ ਮੁੱਖਵਾਕ 9.8.2013, - TopicsExpress



          

ਅੱਜ ਦਾ ਮੁੱਖਵਾਕ 9.8.2013, ਸ਼ੁਕਰਵਾਰ , ੨੫ ਸਾਵਣ (ਸੰਮਤ ੫੪੫ ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ ਪੰਜਾਬੀ ਵਿਆਖਿਆ > ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ ॥੧॥ ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ ॥੧॥ ਰਹਾਉ ॥ ਹੇ ਭਾਈ! ਵੱਡੀ ਕਿਸਮਤ ਨਾਲ ਭਲੇ ਮਨੁੱਖਾਂ ਦੀ ਸੰਗਤ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ ॥੨॥੫॥੩੩॥ Sorath, Mejl Guru Aryan, Quinto Canal Divino. Nuestro Señor es Eterno y siempre Benévolo; Contemplándolo, somos purgados de nuestras faltas. Él es el Tesoro de Excelencias, el Objeto de Sus Devotos, pero escasos, oh muy escasos son quienes Lo encuentran. (1) Oh mi mente, medita en el Guru y en Dios; el Amante de Sus Criaturas, buscando Su Santuario uno obtiene Paz y ya no sufrirá más. (1-Pausa) Por buena fortuna uno llega hasta la Saad Sangat, la Sociedad de los Santos y la maldad de su interior es disipada El Sirviente Nanak añora ser el Polvo debajo de los Pies de quienes han entretejido el Naam, el Nombre del Señor en su corazón. (2-5-33)
Posted on: Fri, 09 Aug 2013 11:28:03 +0000

Trending Topics



Recently Viewed Topics




© 2015