ਆਵਹਿ ਜਾਹਿ ਅਨੇਕ ਮਰਿ ਮਰਿ - TopicsExpress



          

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ 762} ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬। ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭। ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫। Many come and go; they die, and die again, and are reincarnated. Without understanding, they are totally useless, and they wander in reincarnation. || 5 || They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 || Uncounted millions, so many they are endless, search for Him. But only that one, who understands his own self, sees God near at hand. || 7 || Never forget me, O Great Giver - please bless me with Your Naam.To sing Your Glorious Praises day and night - O Nanak, this is my heart-felt desire. || 8 || 2 || 5 || 16 ||   youtu.be/D4C4ka8UqN0
Posted on: Sat, 20 Dec 2014 13:13:20 +0000

Trending Topics



Recently Viewed Topics




© 2015