ਤੇਰੀ ਅਨਿਕ ਤੇਰੀ ਅਨਿਕ ਕਰਹਿ - TopicsExpress



          

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ तेरी अनिक तेरी अनिक करहि हरि पूजा जी तपु तापहि जपहि बेअंता ॥ तेरे अनेक तेरे अनेक पड़हि बहु सिम्रिति सासत जी करि किरिआ खटु करम करंता ॥ से भगत से भगत भले जन नानक जी जो भावहि मेरे हरि भगवंता ॥४॥ For You, many, for You, so very many perform worship services, O Dear Infinite Lord; they practice disciplined meditation and chant endlessly. For You, many, for You, so very many read the various Simritees and Shaastras. They perform rituals and religious rites. Those devotees, those devotees are sublime, O servant Nanak, who are pleasing to my Dear Lord God. ||4|| ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ। ਬੇਅੰਤ ਜੀਵ (ਤੈਨੂੰ ਮਿਲਣ ਲਈ) ਤਪ ਸਾਧਦੇ ਹਨ। ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤਿਆਂ ਅਤੇ ਸ਼ਾਸਤ੍ਰ ਪੜ੍ਹਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ। ਹੇ ਦਾਸ ਨਾਨਕ! ਉਹੀ ਭਗਤ ਭਲੇ ਹਨ (ਉਹਨਾਂ ਦੀ ਹੀ ਘਾਲ ਕਬੂਲ ਹੋਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ ॥੪॥
Posted on: Wed, 31 Dec 2014 00:30:01 +0000

Trending Topics



Recently Viewed Topics




© 2015