ਪਉੜੀ ॥ ਨਿਤ ਜਪੀਐ ਸਾਸਿ - TopicsExpress



          

ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ {ਪੰਨਾ 518-519} ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪। PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 || ( Sri Guru Granth Sahib Ji - pana 518/519 ) youtu.be/RD8hkOllntg
Posted on: Sat, 27 Dec 2014 13:02:49 +0000

Trending Topics



Recently Viewed Topics




© 2015