ਬਿਲਾਵਲੁ ਮਹਲਾ ੫ ॥ ਐਸੀ - TopicsExpress



          

ਬਿਲਾਵਲੁ ਮਹਲਾ ੫ ॥ ਐਸੀ ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥ ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥ {ਪੰਨਾ 828} ਅਰਥ: ਹੇ ਪ੍ਰਭੂ! ਮੇਰੇ ਉਤੇ ਇਹ ਮੇਹਰ ਕਰ ਕਿ ਸੰਤਾਂ ਦੇ ਚਰਨਾਂ ਉਤੇ ਮੇਰਾ ਮੱਥਾ (ਸਿਰ) ਪਿਆ ਰਹੇ, ਮੇਰੀਆਂ ਅੱਖਾਂ ਵਿਚ ਸੰਤ ਜਨਾਂ ਦਾ ਦਰਸਨ ਟਿਕਿਆ ਰਹੇ, ਮੇਰੇ ਸਰੀਰ ਉਤੇ ਸੰਤਾਂ ਦੇ ਚਰਨਾਂ ਦੀ ਧੂੜ ਪਾਈ ਰੱਖੋ।੧।ਰਹਾਉ। (ਹੇ ਪ੍ਰਭੂ! ਮੇਰੇ ਉਤੇ ਇਹ ਮੇਹਰ ਕਰੋ-) ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ (ਸਦਾ) ਵੱਸਦਾ ਰਹੇ, ਹੇ ਹਰੀ! ਆਪਣਾ ਨਾਮ ਮੇਰੇ ਮਨ ਵਿਚ ਟਿਕਾਈ ਰੱਖ। ਹੇ ਠਾਕੁਰ! (ਮੇਰੇ ਅੰਦਰੋਂ ਕਾਮਾਦਿਕ) ਪੰਜੇ ਚੋਰ ਕੱਢ ਦੇ, ਮੇਰੀ ਸਾਰੀ ਭਟਕਣਾ ਅੱਗ ਵਿਚ ਸਾੜ ਦੇ।੧। (ਹੇ ਪ੍ਰਭੂ! ਮੇਰੇ ਉਤੇ ਇਹ ਮੇਹਰ ਕਰ-) ਜੋ ਕੁਝ ਤੂੰ ਕਰਦਾ ਹੈਂ, ਉਸੇ ਨੂੰ (ਮੇਰਾ ਮਨ) ਚੰਗਾ ਮੰਨੇ। (ਹੇ ਪ੍ਰਭੂ! ਮੇਰੇ ਅੰਦਰੋਂ) ਵਿਤਕਰਿਆਂ ਦਾ ਚੰਗਾ ਲੱਗਣਾ ਕੱਢ ਦੇ। ਹੇ ਪ੍ਰਭੂ! ਤੂੰ ਹੀ ਨਾਨਕ ਨੂੰ ਸਭ ਦਾਤਾਂ ਦੇਣ ਵਾਲਾ ਹੈਂ। (ਨਾਨਕ ਦੀ ਇਹ ਅਰਜ਼ੋਈ ਹੈ-) ਸੰਤਾਂ ਦੀ ਸੰਗਤਿ ਵਿਚ ਰੱਖ ਕੇ ਮੈਨੂੰ (ਨਾਨਕ ਨੂੰ ਕਾਮਾਦਿਕ ਤਸਕਰਾਂ ਤੋਂ) ਬਚਾ ਲੈ।੨।੩।੧੧੯। BILAAVAL, FIFTH MEHL: Bless me with such mercy, Lord, that my forehead may touch the feet of the Saints, and my eyes may behold the Blessed Vision of their Darshan, and my body may fall at the dust of their feet. || 1 || Pause || May the Word of the Gurus Shabad abide within my heart, and the Lords Name be enshrined within my mind. Drive out the five thieves, O my Lord and Master, and let my doubts all burn like incense. || 1 || Whatever You do, I accept as good; I have driven out the sense of duality. You are Nanaks God, the Great Giver; in the Congregation of the Saints, emancipate me. || 2 || 3 || 119 || ( Sri Guru Granth Sahib Ji - pana 828 ) youtu.be/jEPyE7THIYI
Posted on: Fri, 23 Jan 2015 13:19:30 +0000

Trending Topics



Recently Viewed Topics




© 2015