ਸੁਣਿ ਸੁਣਿ ਜੀਵਾ ਤੇਰੀ ਬਾਣੀ - TopicsExpress



          

ਸੁਣਿ ਸੁਣਿ ਜੀਵਾ ਤੇਰੀ ਬਾਣੀ ਸੂਹੀ ਮਹਲਾ ੫ ॥ ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥ ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥ ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥ ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥ {ਪੰਨਾ 749}   ਅਰਥ: ਹੇ ਮੇਰੇ ਮਾਲਕ-ਪ੍ਰਭੂ! ਮੇਰਾ ਨਿਮਾਣੀ ਦਾ ਤੂੰ ਹੀ ਮਾਣ ਹੈਂ। ਹੇ ਪ੍ਰਭੂ! ਮੈਂ ਤੇਰੇ ਅੱਗੇ ਅਰਜ਼ੋਈ ਕਰਦਾ ਹਾਂ, (ਮੇਹਰ ਕਰ) ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਾਂ।੧।ਰਹਾਉ। ਹੇ ਪ੍ਰ੍ਰਭੂ! ਜੇ ਤੂੰ ਚਿੱਤ ਵਿਚ ਆ ਵੱਸੇਂ, ਤਾਂ ਬੜਾ ਸੁਖ ਮਿਲਦਾ ਹੈ। ਜਿਸ ਮਨੁੱਖ ਨੂੰ ਤੂੰ ਵਿਸਰ ਜਾਂਦਾ ਹੈਂ, ਉਹ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ। ਹੇ ਕਰਤਾਰ! ਜਿਸ ਮਨੁੱਖ ਉਤੇ ਤੂੰ ਦਇਆਵਾਨ ਹੁੰਦਾ ਹੈਂ, ਉਹ ਸਦਾ ਤੈਨੂੰ ਯਾਦ ਕਰਦਾ ਰਹਿੰਦਾ ਹੈ।੧। ਹੇ ਪ੍ਰਭੂ! ਮੈਂ ਤੇਰੇ ਦਰਸਨ ਤੋਂ ਸਦਕੇ ਜਾਂਦਾ ਹਾਂ, (ਮੇਹਰ ਕਰ) ਮੈਂ ਤੇਰੇ ਸੇਵਕ ਦੇ ਚਰਨਾਂ ਦੀ ਧੂੜ ਬਣਿਆ ਰਹਾਂ। (ਤੇਰੇ ਸੇਵਕ ਦੇ) ਆਤਮਕ ਜੀਵਨ ਦੇਣ ਵਾਲੇ ਬਚਨ ਮੈਂ ਆਪਣੇ ਦਿਲ ਵਿਚ ਹਿਰਦੇ ਵਿਚ ਵਸਾਈ ਰੱਖਾਂ, ਤੇਰੀ ਕਿਰਪਾ ਨਾਲ ਮੈਂ (ਤੇਰੇ ਸੇਵਕ ਦੀ) ਸੰਗਤਿ ਪ੍ਰਾਪਤ ਕਰਾਂ।੨। ਹੇ ਭਾਈ! ਆਪਣੇ ਦਿਲ ਦੀ ਹਾਲਤ ਤੇਰੇ ਅੱਗੇ ਖੋਲ੍ਹ ਕੇ ਰੱਖ ਦਿੱਤੀ ਹੈ। ਮੈਨੂੰ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ। ਜਿਸ ਮਨੁੱਖ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਹ (ਤੇਰੇ ਚਰਨਾਂ ਵਿਚ) ਜੁੜਿਆ ਰਹਿੰਦਾ ਹੈ। ਉਹੀ ਤੇਰਾ (ਅਸਲ) ਭਗਤ ਹੈ।੩। ਹੇ ਪ੍ਰਭੂ! ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਪਾਸੋਂ) ਇਕ ਦਾਨ ਮੰਗਦਾ ਹਾਂ। ਹੇ ਸਾਹਿਬ! ਤੇਰੇ ਤ੍ਰੁੱਠਣ ਨਾਲ ਹੀ ਮੈਂ (ਇਹ ਦਾਨ) ਲੈ ਸਕਦਾ ਹਾਂ। (ਮੇਹਰ ਕਰ) ਨਾਨਕ ਹਰੇਕ ਸਾਹ ਦੇ ਨਾਲ ਤੇਰਾ ਅਰਾਧਨ ਕਰਦਾ ਰਹੇ, ਮੈਂ ਅੱਠੇ ਪਹਰ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਾਂ।੪।੯।੫੬।   SOOHEE, FIFTH MEHL: When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. || 1 || O my Lord and Master, You are the honor of the dishonored such as me. I offer my prayer to You, God; listening, listening to the Word of Your Bani, I live. || 1 || Pause || May I become the dust of the feet of Your humble servants. I am a sacrifice to the Blessed Vision of Your Darshan. I enshrine Your Ambrosial Word within my heart. By Your Grace, I have found the Company of the Holy. || 2 || I place the state of my inner being before You; there is no other as great as You. He alone is attached, whom You attach; he alone is Your devotee. || 3 || With my palms pressed together, I beg for this one gift; O my Lord and Master, if it pleases You, I shall obtain it. With each and every breath, Nanak adores You; twenty-four hours a day, I sing Your Glorious Praises. || 4 || 9 || 56 || ( Sri Guru Granth Sahib Ji - pana 749 ) youtu.be/3dRujdRCb5s
Posted on: Sun, 07 Dec 2014 13:04:52 +0000

Trending Topics



Recently Viewed Topics




© 2015