ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 30.10.2013, ਬੁੱਧਵਾਰ , ੧੪ ਕੱਤਕ (ਸੰਮਤ ੫੪੫ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ (ਅੰਗ ੬੮੦) ਪੰਜਾਬੀ ਵਿਚ ਵਿਆਖਿਆ :- ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ)।੧। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭। ENGLISH TRANSLATION :- DHANAASAREE, FIFTH MEHL: My Guru gives the Naam, the Name of the Lord, to those who have suchkarma written on their foreheads. He implants the Naam, and inspires us to chant the Naam; this is Dharma, true religion, inthis world. || 1 || The Naam is the glory and greatness of the Lords humble servant. The Naam is his salvation, and theNaam is his honor; he accepts whatever comes to pass. || 1 || Pause || That humble servant, who has the Naam as hiswealth, is the perfect banker. The Naam is his occupation, O Nanak, and his only support; the Naam is the profit he earns. ||2 || 6 || 37 || WAHEGURU JI KA KHALSA WAHEGURU JI KI FATEH JI.. Share It.. youtu.be/YMQ6hnk3RIk
Posted on: Wed, 30 Oct 2013 02:30:55 +0000

Trending Topics



Recently Viewed Topics




© 2015