ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 23.8.2013, ਸ਼ੁਕਰਵਾਰ , ੮ ਭਾਦੌ (ਸੰਮਤ ੫੪੫ ਨਾਨਕਸ਼ਾਹੀ) ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥ (ਅੰਗ ੪੮੩) ਪੰਜਾਬੀ ਵਿਚ ਵਿਆਖਿਆ :- ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ- ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ- ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ॥੧॥ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ-ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ॥੧॥ ਰਹਾਉ॥ ਕਬੀਰ ਆਖਦਾ ਹੈ-ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ॥੨॥ ੧॥੩੧॥ ENGLISH TRANSLATION :- AASAA OF KABEER JEE, DU-PADAS: ONE UNIVERSAL CREATOR GOD. BY THE GRACE OF THE TRUE GURU: When the Diamond of the Lord pierces the diamond of my mind, the fickle mind waving in the wind is easily absorbed intoHim. This Diamond fills all with Divine Light; through the True Gurus Teachings, I have found Him. || 1 || The sermon of theLord is the unstruck, endless song. Becoming a swan, one recognizes the Diamond of the Lord. || 1 || Pause || SaysKabeer, I have seen such a Diamond, permeating and pervading the world. The hidden diamond became visible, when theGuru revealed it to me. || 2 || 1 || 31 || WAHEGURU JI KA KHALSA WAHEGURU JI KI FATEH JI.
Posted on: Fri, 23 Aug 2013 02:02:10 +0000

Trending Topics



Recently Viewed Topics




© 2015