ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 09.10. 2014, ਵੀਰਵਾਰ , ੨੪ ਅੱਸੂ (ਸੰਮਤ ੫੪੬ ਨਾਨਕਸ਼ਾਹੀ) ਆਸਾ ਮਹਲਾ ੧ ॥ ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥ {ਅੰਗ 419} ☬ ਪੰਜਾਬੀ ਵਿਆਖਿਆ :- ☬ (ਹੇ ਭਾਈ! ਆਪਣੇ ਮਨ ਵਿਚੋਂ ਉਠਦਾ) ਮਾਇਕ ਫੁਰਨਾ ਮਨ ਵਿਚ ਹੀ ਲੀਨ ਕਰ ਦੇਹ (ਮਨ ਦੇ ਪਿੱਛੇ ਲੱਗਿਆਂ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕੀਦਾ)। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਹੇ ਸ੍ਰਿਸ਼ਟੀ ਦੇ ਮੁੱਢ ਪ੍ਰਭੂ! ਹੇ ਜੁਗਾਂ ਤੋਂ ਭੀ ਪਹਿਲਾਂ ਦੇ ਪ੍ਰਭੂ! ਹੇ ਸਭ ਦੇ ਪਾਲਣ ਵਾਲੇ ਪ੍ਰਭੂ! ਤੂੰ ਸਭ ਜੀਵਾਂ ਉਤੇ ਦਇਆ ਕਰਨ ਵਾਲਾ ਹੈਂ। ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਮਨ ਦੀ ਪ੍ਰੇਰਨਾ ਤੋਂ ਬਚਾ) ॥੧॥ ਹੇ ਹਰੀ! ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਅਸੀਂ ਜੀਵ (ਤੇਰੇ ਦਰ ਦੇ) ਮੰਗਤੇ ਹਾਂ, (ਸਾਨੂੰ) ਦਰਸਨ ਦੇਹ। ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ, (ਜੋ ਸਿਮਰਦਾ ਹੈ, ਉਸ ਦੇ) ਮਨ ਦਾ ਮੰਦਰ (ਹਰਿ-ਨਾਮ ਨਾਲ) ਭਿੱਜ ਜਾਂਦਾ ਹੈ ॥੧॥ ਰਹਾਉ ॥ (ਹੇ ਭਾਈ! ਮਾਇਆ ਦਾ) ਭੈੜਾ ਲਾਲਚ ਛੱਡ ਦੇਣਾ ਚਾਹੀਦਾ ਹੈ (ਮਨੁੱਖ ਜਦੋਂ ਲਾਲਚ ਛੱਡ ਦੇਂਦਾ ਹੈ) ਤਦੋਂ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ (ਜੇਹੜਾ ਲੀਨ ਹੁੰਦਾ ਹੈ) ਉਹ ਜੀਵਨ ਦੇ ਸਭ ਤੋਂ ਉੱਚੇ ਮਨੋਰਥ ਨੂੰ ਸਮਝ ਲੈਂਦਾ ਹੈ ॥੨॥ ਇਹ (ਮਾਇਆ ਦਾ) ਲੋਭੀ ਮਨ (ਸਰੀਰ-ਨਗਰ ਦਾ) ਰਾਜਾ (ਬਣ ਬੈਠਦਾ ਹੈ) ਲੋਭ ਵਿਚ ਫਸਿਆ ਹੋਇਆ (ਸਦਾ) ਮਾਇਆ ਦਾ ਲੋਭ ਕਰਦਾ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਇਹ ਲੋਭ ਦੂਰ ਕੀਤਾ ਜਾ ਸਕਦਾ ਹੈ (ਜੇਹੜਾ ਮਨੁੱਖ ਲੋਭ ਦੂਰ ਕਰ ਲੈਂਦਾ ਹੈ, ਉਸ ਦੀ) ਪਰਮਾਤਮਾ ਨਾਲ ਪ੍ਰੀਤ ਬਣ ਜਾਂਦੀ ਹੈ ॥੩॥ ਜੇ ਕੱਲਰ ਵਿਚ ਖੇਤੀ ਬੀਜੀ ਜਾਏ, ਤਾਂ (ਬੀਜਣ ਵਾਲਾ) ਉਸ ਵਿਚੋਂ ਲਾਭ ਨਹੀਂ ਖੱਟ ਸਕਦਾ। ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਵਿਚ ਰਚ-ਮਿਚ ਨਹੀਂ ਸਕਦਾ। ਝੂਠ ਝੂਠ ਵਿਚ ਹੀ ਰਲਦਾ ਹੈ ॥੪॥ ਹੇ ਮਾਇਆ-ਮੋਹ ਵਿਚ ਅੰਨ੍ਹੇ ਹੋਏ ਜੀਵੋ! ਮਾਇਆ ਦਾ ਲਾਲਚ ਛੱਡ ਦੇਵਹੁ। ਲਾਲਚ ਵਿਚ (ਫਸਿਆਂ) ਭਾਰੀ ਦੁੱਖ ਸਹਿਣਾ ਪੈਂਦਾ ਹੈ। ਜਿਸ ਮਨੁੱਖ ਦੇ ਮਨ ਵਿਚ (ਲਾਲਚ ਦੇ ਥਾਂ) ਸਦਾ-ਥਿਰ ਮਾਲਕ ਵੱਸ ਪੈਂਦਾ ਹੈ, ਉਹ ਹਉਮੈ ਦੀ ਜ਼ਹਰ ਨੂੰ ਮਾਰ ਲੈਂਦਾ ਹੈ (ਉਸ ਹਉਮੈ ਨੂੰ ਮਾਰ ਮੁਕਾਂਦਾ ਹੈ ਜੋ ਆਤਮਕ ਮੌਤ ਦਾ ਕਾਰਨ ਬਣਦੀ ਹੈ) ॥੫॥ ਹੇ ਭਾਈ! ਦੁਬਿਧਾ ਛੱਡ ਦੇਵਹੁ। ਇਹ ਗ਼ਲਤ ਰਸਤਾ ਹੈ (ਇਸ ਰਸਤੇ ਪੈ ਕੇ) ਲੁੱਟੇ ਜਾਵੋਗੇ। (ਮਾਇਆ-ਮੋਹ ਦੇ ਰਸਤੇ ਦੇ ਥਾਂ) ਸਤਿਗੁਰੂ ਦੀ ਸਰਨ ਪੈ ਕੇ ਦਿਨ ਰਾਤ ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ॥੬॥ ਮਨ ਦੇ ਮੁਰੀਦ ਮਨੁੱਖ (ਦਾ ਹਿਰਦਾ) ਪੱਥਰ ਹੈ ਚਟਾਨ ਹੈ (ਪੱਥਰ ਵਾਂਗ ਚਟਾਨ ਵਾਂਗ ਕੁਰਖ਼ਤ ਹੈ), ਉਸ ਦਾ ਜੀਵਨ ਬੇ-ਸੁਆਦ ਰਹਿੰਦਾ ਹੈ ਫਿਟਕਾਰ-ਜੋਗ ਹੈ। ਪੱਥਰ ਨੂੰ ਕਿਤਨਾ ਹੀ ਸਮਾ ਪਾਣੀ ਵਿਚ ਰੱਖਿਆ ਜਾਏ, ਤਾਂ ਵੀ ਉਹ ਅੰਦਰੋਂ ਸੁੱਕਾ ਹੀ ਰਹਿੰਦਾ ਹੈ (ਮਨਮੁਖ ਦਾ ਹਿਰਦਾ ਸਤਸੰਗ ਵਿਚ ਆ ਕੇ ਭੀ ਨਹੀਂ ਦ੍ਰਵਦਾ) ॥੭॥ ਪਰਮਾਤਮਾ ਦਾ ਨਾਮ (ਸਾਰੇ ਆਤਮਕ ਗੁਣਾਂ ਦਾ) ਖ਼ਜ਼ਾਨਾ ਹੈ, ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਨਾਮ ਦੇ ਦਿੱਤਾ, ਉਹ ਹੇ ਨਾਨਕ! ਸਦਾ ਜਪ ਜਪ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੁੱਲਦਾ ਨਹੀਂ ॥੮॥੧੫॥ ☬ENGLISH TRANSLATION :- ☬ Aasaa, First Mehl: Stilling the desires of the mind, the mortal truly crosses over the terrifying world-ocean. In the very beginning, and throughout the ages, You have been the Merciful Lord and Master; I seek Your Sanctuary. ||1|| You are the Giver, and I am a mere beggar. Lord, please grant me the Blessed Vision of Your Darshan. The Gurmukh meditates on the Naam; the temple of his mind resounds with joy. ||1||Pause|| Renouncing false greed, one comes to realize the Truth. So let yourself be absorbed in the Word of the Gurus Shabad, and know this supreme realization. ||2|| This mind is a greedy king, engrossed in greed. The Gurmukh eliminates his greed, and comes to an understanding with the Lord. ||3|| Planting the seeds in the rocky soil, how can one reap a profit? The self-willed manmukh is not pleased with Truth; the false are buried in falsehood. ||4|| So renounce greed - you are blind! Greed only brings pain. When the True Lord dwells within the mind, the poisonous ego is conquered. ||5|| Renounce the evil way of duality, or you shall be plundered, O Siblings of Destiny. Day and night, praise the Naam, in the Sanctuary of the True Gurus protection. ||6|| The self-willed manmukh is a rock, a stone. His life is cursed and useless. No matter now long a stone is kept under water, it still remains dry at its core. ||7|| The Name of the Lord is the treasure; the Perfect Guru has given it to me. O Nanak, one who does not forget the Naam, churns and drinks in the Ambrosial Nectar. ||8||15|| WAHEGURU JI KA KHALSA WAHEGURU JI KI FATHE JI.. SHARE IT https://youtu.be/7m7hay4GdiM
Posted on: Thu, 09 Oct 2014 06:18:25 +0000

Trending Topics



Recently Viewed Topics




© 2015