ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 28.8.2013, ਬੁੱਧਵਾਰ , ੧੩ ਭਾਦੌ (ਸੰਮਤ ੫੪੫ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ (ਅੰਗ ੮੦੭) ਪੰਜਾਬੀ ਵਿਚ ਵਿਆਖਿਆ :- (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ,ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ(ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦। ENGLISH TRANSLATION :- BILAAVAL, FIFTH MEHL: The Perfect Guru has blessed me with celestial Samaadhi, bliss and peace. God is always myHelper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased withme; no obstacle blocks my way. || 1 || One who has the Merciful Lord God on his side everyone becomes his slave.Forever and ever, O Nanak, glorious greatness rests with the Guru. || 2 || 12 || 30 || WAHEGURU JI KA KHALSA WAHEGURU JI KI FATEH JI.. Share It.. https://facebook/Daily.Hukamnama.Sahib.Ji youtu.be/gn79WhYlRCM
Posted on: Wed, 28 Aug 2013 02:41:50 +0000

Trending Topics



Recently Viewed Topics




© 2015