ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 05.01.2015, Monday 21 ਪੋਹ (ਸੰਮਤ ੫੪੬ ਨਾਨਕਸ਼ਾਹੀ) ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ (ਅੰਗ-537) ☬ ਪੰਜਾਬੀ ਵਿਆਖਿਆ :- ☬ ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ ॥੧॥ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ ॥੨॥ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ ॥੩॥ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! (ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ ॥੪॥੧॥ ☬ENGLISH TRANSLATION :- ☬ Meditate on the Name of the Lord, Har, Har, O my soul; as Gurmukh, meditate on the invaluable Name of the Lord. My mind is pierced through by the sublime essence of the Lords Name. The Lord is dear to my mind. With the sublime essence of the Lords Name, my mind is washed clean. Under Gurus Instructions, hold your mind steady; O my soul, do not let it wander anywhere. One who utters the Bani of the Praises of the Lord God, O Nanak, obtains the fruits of his hearts desires. ||1|| Under Gurus Instruction, the Ambrosial Name abides within the mind, O my soul; with your mouth, utter the words of ambrosia. The Words of the devotees are Ambrosial Nectar, O my soul; hearing them in the mind, embrace loving affection for the Lord. Separated for so very long, I have found the Lord God; He holds me close in His loving embrace. Servant Nanaks mind is filled with bliss, O my soul; the unstruck sound-current of the Shabad vibrates within. ||2|| If only my friends and companions would come and unite me with my Lord God, O my soul. I offer my mind to the one who recites the sermon of my Lord God, O my soul. As Gurmukh, ever worship the Lord in adoration, O my soul, and you shall obtain the fruits of your hearts desires. O Nanak, hurry to the Lords Sanctuary; O my soul, those who meditate on the Lords Name are very fortunate. ||3|| By His Mercy, God comes to meet us, O my soul; through the Gurus Teachings, He reveals His Name. Without the Lord, I am so sad, O my soul - as sad as the lotus without water. The Perfect Guru has united me, O my soul, with the Lord, my best friend, the Lord God. Blessed, blessed is the Guru, who has shown me the Lord, O my soul; servant Nanak blossoms forth in the Name of the Lord. ||4||1|| WAHEGURU JI KA KHALSA|| WAHEGURU JI KI FATEH|| Waheguru Waheguru Share It...
Posted on: Mon, 05 Jan 2015 03:52:39 +0000

Trending Topics



="stbody" style="min-height:30px;">
London-West London, Unexploited lifestyle brand! A strategic
NVIDIA takes Samsung and Qualcomm to court over patent
LOOK...LOOK...LOOK...CREDIT CRUNCH CRASH!!! GET YOUR HOUSE LOOKIN
Tu Casa “Decora con estilo” 2 de Marzo #807, Col. Centro,
DIOCESAN PRAYER DIARY: Lord Bishop Datuk Ng Moon Hing: Pray
Babe I love you to the moon and back! Weve been through so much,
Colorful Golf Tees - 36W x 27H - Peel and Stick Wall Decal by
You are a romantic who enjoys strolling through cobblestone

Recently Viewed Topics




© 2015