ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 24.9. 2014, ਬੁੱਧਵਾਰ , ੯ ਅੱਸੂ (ਸੰਮਤ ੫੪੬ ਨਾਨਕਸ਼ਾਹੀ) ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥ (ਅੰਗ ੬੯੨) ☬ ਪੰਜਾਬੀ ਵਿਆਖਿਆ :- ☬ ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ, (ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ। ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ ਜਤਨ ਕੀਤਾ ਜਾ ਸਕਦਾ ਹੈ?।੧। (ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ); ਮਾਂ, ਪਿਉ, ਭਰਾ, ਪੁੱਤਰ, ਵਹੁਟੀ-ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ ਸਕਦਾ।੧।ਰਹਾਉ। ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈ, ਪਸ਼ੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ, ਹੋਰ ਹੋਰ ਜੀਊਣ ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ ਸਕੇਗਾ)।੨। ਕਬੀਰ ਆਖਦਾ ਹੈ-ਹੇ ਭਾਈ! ਸੁਣੋ, ਮਨ ਦੇ (ਇਹ) ਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ)। ਹੇ ਜੀਵ? (ਹੋਰ ਲਾਲਸਾ ਛੱਡ ਕੇ) ਸਿਰਫ਼ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ।੩।੨। ☬ENGLISH TRANSLATION :- ☬ RAAG DHANAASAREE, THE WORD OF DEVOTEE KABEER JEE: Day by day, hour by hour, life runs its course, and the body withers away. Death, like a hunter, a butcher, is on the prowl; tell me, what can we do? || 1 || That day is rapidly approaching. Mother, father, siblings, children and spouse — tell me, who belongs to whom? || 1 || Pause || As long as the light remains in the body, the beast does not understand himself. He acts in greed to maintain his life and status, and sees nothing with his eyes. || 2 || Says Kabeer, listen, O mortal: Renounce the doubts of your mind. Chant only the One Naam, the Name of the Lord, O mortal, and seek the Sanctuary of the One Lord. || 3 || 2 || WAHEGURU JI KA KHALSA WAHEGURU JI KI FATEH JI.. Share It.. youtu.be/vPJS1GQcHvA
Posted on: Wed, 24 Sep 2014 02:31:30 +0000

Trending Topics



Recently Viewed Topics




© 2015