Hukamnama Sahib from Harmandar Sahib ji 601/2 ang 20/11/14 - TopicsExpress



          

Hukamnama Sahib from Harmandar Sahib ji 601/2 ang 20/11/14 ਸੋਰਠਿ ਮਹਲਾ ੩ Sorath Mehalaa 3 || सोरठि महला ३ Sorath, Third Mehl ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ So Sikh Sakhaa Bandhhap Hai Bhaaee J Gur Kae Bhaanae Vich Aavai || सो सिखु सखा बंधपु है भाई जि गुर के भाणे विचि आवै ॥ He alone is a Sikh, a friend, a relative and a sibling, who walks in the Way of the Gurus Will. ਸੋਸਿਖੁਸਖਾਬੰਧਪੁਹੈਭਾਈਜਿਗੁਰਕੇਭਾਣੇਵਿਚਿਆਵੈ॥ ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਸੋ = ਉਹ ਮਨੁੱਖ। ਸਖਾ = ਮਿੱਤਰ। ਬੰਧਪੁ = ਰਿਸ਼ਤੇਦਾਰ। ਜਿ = ਜੇਹੜਾ। ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ Aapanai Bhaanai Jo Chalai Bhaaee Vishhurr Chottaa Khaavai || आपणै भाणै जो चलै भाई विछुड़ि चोटा खावै ॥ One who walks according to his own will, O Siblings of Destiny, suffers separation from the Lord, and shall be punished. ਆਪਣੈਭਾਣੈਜੋਚਲੈਭਾਈਵਿਛੁੜਿਚੋਟਾਖਾਵੈ॥ ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਭਾਣੈ = ਮਰਜ਼ੀ ਵਿਚ, ਮਰਜ਼ੀ ਅਨੁਸਾਰ। ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ Bin Sathigur Sukh Kadhae N Paavai Bhaaee Fir Fir Pashhothaavai ||1|| बिनु सतिगुर सुखु कदे न पावै भाई फिरि फिरि पछोतावै ॥१॥ Without the True Guru, peace is never obtained, O Siblings of Destiny; again and again, he regrets and repents. ||1|| ਬਿਨੁਸਤਿਗੁਰਸੁਖੁਕਦੇਨਪਾਵੈਭਾਈਫਿਰਿਫਿਰਿਪਛੋਤਾਵੈ॥੧॥ ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥ ਵਿਛੁੜਿ = ਵਿੱਛੁੜ ਕੇ ॥੧॥ ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ Har Kae Dhaas Suhaelae Bhaaee || हरि के दास सुहेले भाई ॥ The Lords slaves are happy, O Siblings of Destiny. ਹਰਿਕੇਦਾਸਸੁਹੇਲੇਭਾਈ॥ ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਸੁਹੇਲੇ = ਸੁਖੀ। ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ Janam Janam Kae Kilabikh Dhukh Kaattae Aapae Mael Milaaee || Rehaao || जनम जनम के किलबिख दुख काटे आपे मेलि मिलाई ॥ रहाउ ॥ The sins and sorrows of countless lifetimes are eradicated; the Lord Himself unites them in His Union. ||Pause|| ਜਨਮਜਨਮਕੇਕਿਲਬਿਖਦੁਖਕਾਟੇਆਪੇਮੇਲਿਮਿਲਾਈ॥ਰਹਾਉ॥ ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ਰਹਾਉ॥ ਕਿਲਵਿਖ = ਪਾਪ। ਆਪੇ = ਪ੍ਰਭੂ ਆਪ ਹੀ ॥ਰਹਾਉ॥ ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ਰਹਾਉ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ Eihu Kuttanb Sabh Jeea Kae Bandhhan Bhaaee Bharam Bhulaa Sainasaaraa || इहु कुट्मबु सभु जीअ के बंधन भाई भरमि भुला सैंसारा ॥ All of these relatives are like chains upon the soul, O Siblings of Destiny; the world is deluded by doubt. ਇਹੁਕੁਟੰਬੁਸਭੁਜੀਅਕੇਬੰਧਨਭਾਈਭਰਮਿਭੁਲਾਸੈਂਸਾਰਾ॥ ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਕੁਟੰਬੁ = ਪਰਵਾਰ। ਸਭੁ = ਸਾਰਾ। ਜੀਅ ਕੇ ਬੰਧਨ = ਜਿੰਦ ਵਾਸਤੇ ਬੰਧਨ। ਭੁਲਾ = ਕੁਰਾਹੇ ਪਿਆ ਰਹਿੰਦਾ ਹੈ। ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ Bin Gur Bandhhan Ttoottehi Naahee Guramukh Mokh Dhuaaraa || बिनु गुर बंधन टूटहि नाही गुरमुखि मोख दुआरा ॥ Without the Guru, the chains cannot be broken; the Gurmukhs find the door of salvation. ਬਿਨੁਗੁਰਬੰਧਨਟੂਟਹਿਨਾਹੀਗੁਰਮੁਖਿਮੋਖਦੁਆਰਾ॥ ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਮੋਖ = ਖ਼ਲਾਸੀ। ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ Karam Karehi Gur Sabadh N Pashhaanehi Mar Janamehi Vaaro Vaaraa ||2|| करम करहि गुर सबदु न पछाणहि मरि जनमहि वारो वारा ॥२॥ One who performs rituals without realizing the Word of the Gurus Shabad, shall die and be reborn, again and again. ||2|| ਕਰਮਕਰਹਿਗੁਰਸਬਦੁਨਪਛਾਣਹਿਮਰਿਜਨਮਹਿਵਾਰੋਵਾਰਾ॥੨॥ ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥ ਕਰਮ = ਦੁਨੀਆ ਦੇ ਕੰਮ-ਧੰਧੇ। ਵਾਰੋ ਵਾਰਾ = ਮੁੜ ਮੁੜ ॥੨॥ ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ Ho Maeraa Jag Palach Rehiaa Bhaaee Koe N Kis Hee Kaeraa || हउ मेरा जगु पलचि रहिआ भाई कोइ न किस ही केरा ॥ The world is entangled in egotism and possessiveness, O Siblings of Destiny, but no one belongs to anyone else. ਹਉਮੇਰਾਜਗੁਪਲਚਿਰਹਿਆਭਾਈਕੋਇਨਕਿਸਹੀਕੇਰਾ॥ ਹੇ ਭਾਈ! ਮੈਂ ਵੱਡਾ ਹਾਂ, ਇਹ ਧਨ ਆਦਿਕ ਮੇਰਾ ਹੈ-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਹਉ = ਮੈਂ (ਵੱਡਾ ਹਾਂ)। ਮੇਰਾ = (ਇਹ ਧਨ ਪਦਾਰਥ) ਮੇਰਾ ਹੈ। ਪਲਚਿ ਰਹਿਆ = ਉਲਝਿਆ ਪਿਆ ਹੈ। ਕੇਰਾ = ਦਾ। ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ Guramukh Mehal Paaein Gun Gaavan Nij Ghar Hoe Basaeraa || गुरमुखि महलु पाइनि गुण गावनि निज घरि होइ बसेरा ॥ The Gurmukhs attain the Mansion of the Lords Presence, singing the Glories of the Lord; they dwell in the home of their own inner being. ਗੁਰਮੁਖਿਮਹਲੁਪਾਇਨਿਗੁਣਗਾਵਨਿਨਿਜਘਰਿਹੋਇਬਸੇਰਾ॥ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਮਹਲੁ = ਪਰਮਾਤਮਾ ਦੀ ਹਜ਼ੂਰੀ। ਪਾਇਨਿ = ਪਾ ਲੈਂਦੇ ਹਨ। ਨਿਜ ਘਰਿ = ਆਪਣੇ ਘਰ ਵਿਚ। ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ Aithhai Boojhai S Aap Pashhaanai Har Prabh Hai This Kaeraa ||3|| ऐथै बूझै सु आपु पछाणै हरि प्रभु है तिसु केरा ॥३॥ One who understands here, realizes himself; the Lord God belongs to him. ||3|| ਐਥੈਬੂਝੈਸੁਆਪੁਪਛਾਣੈਹਰਿਪ੍ਰਭੁਹੈਤਿਸੁਕੇਰਾ॥੩॥ ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ॥੩॥ ਐਥੈ = ਇਸ ਜੀਵਨ ਵਿਚ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ ॥੩॥ ਹੇ ਭਾਈ! ਮੈਂ ਵੱਡਾ ਹਾਂ, ਇਹ ਧਨ ਆਦਿਕ ਮੇਰਾ ਹੈ-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ Sathiguroo Sadhaa Dhaeiaal Hai Bhaaee Vin Bhaagaa Kiaa Paaeeai || सतिगुरू सदा दइआलु है भाई विणु भागा किआ पाईऐ ॥ The True Guru is forever merciful, O Siblings of Destiny; without good destiny, what can anyone obtain? ਸਤਿਗੁਰੂਸਦਾਦਇਆਲੁਹੈਭਾਈਵਿਣੁਭਾਗਾਕਿਆਪਾਈਐ॥ ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਦਇਆਲੁ = ਦਇਆ ਦਾ ਘਰ। ਭਾਗਾ = ਚੰਗੀ ਕਿਸਮਤਿ। ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ Eaek Nadhar Kar Vaekhai Sabh Oopar Jaehaa Bhaao Thaehaa Fal Paaeeai || एक नदरि करि वेखै सभ ऊपरि जेहा भाउ तेहा फलु पाईऐ ॥ He looks alike upon all with His Glance of Grace, but people receive the fruits of their rewards according to their love for the Lord. ਏਕਨਦਰਿਕਰਿਵੇਖੈਸਭਊਪਰਿਜੇਹਾਭਾਉਤੇਹਾਫਲੁਪਾਈਐ॥ ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਕਰਿ = ਕਰ ਕੇ, ਨਾਲ। ਭਾਉ = ਭਾਵਨਾ, ਨੀਅਤ। ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ Naanak Naam Vasai Man Anthar Vichahu Aap Gavaaeeai ||4||6|| नानक नामु वसै मन अंतरि विचहु आपु गवाईऐ ॥४॥६॥ O Nanak, when the Naam, the Name of the Lord, comes to dwell within the mind, then self-conceit is eradicated from within. ||4||6|| ਨਾਨਕਨਾਮੁਵਸੈਮਨਅੰਤਰਿਵਿਚਹੁਆਪੁਗਵਾਈਐ॥੪॥੬॥ ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ॥੪॥੬॥ ਆਪੁ = ਆਪਾ-ਭਾਵ ॥੪॥੬॥ ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ॥੪॥੬॥
Posted on: Thu, 20 Nov 2014 00:26:18 +0000

Trending Topics



Recently Viewed Topics




© 2015