Sri Akal Takhat Sahib, Sri Amritsar Sahib - TopicsExpress



          

Sri Akal Takhat Sahib, Sri Amritsar Sahib ton ਰੋਜ਼ਾਨਾ ਮੁਖਵਾਕ: ੦੧ ਮੱਘਰ, ਸੰਮਤ ਨਾਨਕਸ਼ਾਹੀ ੫੪੫ (੧੬ ਨਵੰਬਰ, ੨੦੧੩)ਸਲੋਕੁ ਮ: ੩॥ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ ੬੪੯}ਅਰਥ :ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ ।ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ।੧।SHALOK, THIRD MEHL: One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || ----------------------------------------------------------------------------ਸੰਗਰਾਂਦ ਮੁਖਵਾਕ: ੦੧ ਮੱਘਰ, ਸੰਮਤ ਨਾਨਕਸ਼ਾਹੀ ੫੪੫ (੧੬ ਨਵੰਬਰ, ੨੦੧੩)ਬਾਰਹ ਮਾਹਾ ਮਾਝ ਮਹਲਾ ੫ ਘਰੁ ੪ੴ ਸਤਿਗੁਰ ਪ੍ਰਸਾਦਿ ॥ਮੰਘਿਰਿ ਮਾਹਿ ਸੁਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ੍‍ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ੍‍ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੂ ਆਪਣਾ ਸੇ ਦਿਸਨਿ ਨਿਤ ਖੜੀਆਹ ਰਤਨ ਜਵੇਹਰ ਲਾਲ ਹਰਿ ਕੰਠਿ ਤਿਨ੍‍ਾ ਜੜੀਆਹ ॥ ਨਾਨਕੁ ਬਾਂਛੈ ਧੂੜਿ ਤਿਨ੍‍ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ {ਪੰਨਾ ੧੩੫}ਅਰਥ :ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ । ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ । ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ । ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ । ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ । ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ । ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ । ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ।੧੦।BAARAH MAAHAA THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again. || 10 ||
Posted on: Sat, 16 Nov 2013 00:31:37 +0000

Trending Topics



Recently Viewed Topics




© 2015