ਬਿਲਾਵਲੁ ਮਹਲਾ ੫ ॥ ਪ੍ਰਭ ਜੀ - TopicsExpress



          

ਬਿਲਾਵਲੁ ਮਹਲਾ ੫ ॥ ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥ {ਪੰਨਾ 820} ਅਰਥ: ਹੇ ਪ੍ਰਭੂ! ਤੂੰ (ਹੀ) ਮੇਰੀ ਜਿੰਦ ਦਾ ਸਹਾਰਾ ਹੈਂ। ਹੇ ਪ੍ਰਭੂ! ਮੈਂ ਤੇਰੇ ਹੀ ਅੱਗੇ ਨਮਸਕਾਰ ਕਰਦਾ ਹਾਂ, ਚੁਫਾਲ ਲੰਮਾ ਪੈ ਕੇ ਨਮਸਕਾਰ ਕਰਦਾ ਹਾਂ। ਮੈਂ ਅਨੇਕਾਂ ਵਾਰੀ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ। ਹੇ ਪ੍ਰਭੂ! ਉਠਦਿਆਂ ਬਹਿੰਦਿਆਂ, ਸੁੱਤਿਆਂ, ਜਾਗਦਿਆਂ (ਹਰ ਵੇਲੇ) ਮੇਰਾ ਇਹ ਮਨ ਤੈਨੂੰ ਹੀ ਯਾਦ ਕਰਦਾ ਰਹਿੰਦਾ ਹੈ। ਮੇਰਾ ਇਹ ਮਨ ਆਪਣੇ ਸੁਖ ਆਪਣੇ ਦੁੱਖ ਆਪਣੀ ਹਰੇਕ ਪੀੜਾ ਤੇਰੇ ਹੀ ਅੱਗੇ ਪੇਸ਼ ਕਰਦਾ ਹੈ।੧। ਹੇ ਪ੍ਰਭੂ! ਤੂੰ ਹੀ ਮੇਰਾ ਸਹਾਰਾ ਹੈਂ, ਤੂੰ ਹੀ ਮੇਰਾ ਤਾਣ ਹੈਂ, ਤੂੰ ਹੀ ਮੇਰੀ ਅਕਲ ਹੈਂ, ਤੂੰ ਹੀ ਮੇਰਾ ਧਨ ਹੈਂ, ਅਤੇ ਤੂੰ ਹੀ ਮੇਰੇ ਵਾਸਤੇ ਮੇਰਾ ਪਰਵਾਰ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ!) ਜੋ ਕੁਝ ਤੂੰ ਕਰਦਾ ਹੈਂ, ਮੇਰੇ ਵਾਸਤੇ ਉਹੀ ਭਲਾਈ ਹੈ। ਤੇਰੇ ਚਰਨਾਂ ਦਾ ਦਰਸਨ ਕਰ ਕੇ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।੨।੨।੮੨।   BILAAVAL, FIFTH MEHL: O Dear God, You are the Support of my breath of life. I how in humility and reverence to You; so many times, I am a sacrifice. || 1 || Pause || Sitting down, standing up, sleeping and waking, this mind thinks of You. I describe to You my pleasure and pain, and the state of this mind. || 1 || You are my shelter and support, power, intellect and wealth; You are my family. Whatever You do, I know that is good. Gazing upon Your Lotus Feet, Nanak is at peace. || 2 || 2 || 82 || ( Sri Guru Granth Sahib Ji - Pana 820 ) youtu.be/Svwadxe20UQ
Posted on: Sat, 11 Oct 2014 12:03:49 +0000

Trending Topics



Recently Viewed Topics




© 2015