ਸੋਰਠਿ ਮਹਲਾ ੫ ॥ ਸੂਖ ਮੰਗਲ - TopicsExpress



          

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ Sorath Mahala 5 ! Sukh Mangal Kalyaan Sehaj Dhun Prab K Charan Nihareya ! Raakhanhaarey Rakheyo Barik Satgur Taap Utareya ! सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ NGLISH TRANSLATION :- SORATH, FIFTH MEHL: I have been blessed with peace, pleasure, bliss, and the celestial sound current,gazing upon the feet of God. The Savior has saved His child, and the True Guru has cured his fever. || 1 || ਪੰਜਾਬੀ ਵਿਚ ਵਿਆਖਿਆ :- (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ)। (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧। ARTH :- Hey Bhai! Jehra bhi manukh Guru di saran aa piya Guru ne us da taap dukh-kalesh laah dita, Rakhiya karan di samratha wale Guru ne Us balak nu vigna to bacha liya Us nu iou bachiya jive pita aapne putar di rakhiya karda Hai. Guru di saran pe ke jis manukh ne Parmatma de charana da darshan kar liya, Us de andar sukh khushi aanand te aatmak adolta di ro chal payi. ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ..
Posted on: Fri, 18 Oct 2013 01:30:07 +0000

Trending Topics



Recently Viewed Topics




© 2015