ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 20.8.2013, ਮੰਗਲਵਾਰ , ੫ ਭਾਦੌ (ਸੰਮਤ ੫੪੫ ਨਾਨਕਸ਼ਾਹੀ) ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥ ੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ (ਅੰਗ ੭੧੯) ਪੰਜਾਬੀ ਵਿਚ ਵਿਆਖਿਆ :- ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ- ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! (ਆਖ-ਹੇ ਭਾਈ)ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। ENGLISH TRANSLATION :- BAIRAAREE, FOURTH MEHL: The Lords humble servant sings the Glorious Praises of the Lords Name. Even if someoneslanders the Lords humble servant, he does not give up his own goodness. || 1 || Pause || Whatever the Lord and Masterdoes, He does by Himself; the Lord Himself does the deeds.The Lord and Master Himself imparts understanding; the Lord Himself inspires us to speak. || 1 || The Lord Himself directsthe evolution of the world of the five elements; He Himself infuses the five senses into it. O servant Nanak, the Lord Himselfunites us with the True Guru; He Himself resolves the conflicts. || 2 || 3 || WAHEGURU JI KA KHALSA WAHEGURU JI KI FATEH JI.. Share It..
Posted on: Tue, 20 Aug 2013 07:11:38 +0000

Trending Topics



tyle="margin-left:0px; min-height:30px;"> Almost four months ago to the day, Jacob and I were on the top of
Cyber Monday Minicraft Models B-24J Liberator 1/144 ScaleBlack
Why is just a crooked letter and a question that will make you go
Customer service representative Gender: Females
As Winter Wood draws nearer, we are very close to a total sell out
On Sunday November 2, 2014 I survived. Today now 7 days later as I
A big thank you to everyone who turned up for our clubs A.G.M

Recently Viewed Topics




© 2015