ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 22.8.2013, ਵੀਰਵਾਰ , ੭ ਭਾਦੌ (ਸੰਮਤ ੫੪੫ ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ (ਅੰਗ ੬੨੬) ਪੰਜਾਬੀ ਵਿਚ ਵਿਆਖਿਆ :- ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯। ENGLISH TRANSLATION :- SORATH, FIFTH MEHL: I am a sacrifice to my Guru. He has totallypreserved my honor. I have obtained the fruits of my minds desires. I meditate forever on my God. || 1 || O Saints, withoutHim, there is no other at all. He is God, the Cause of causes. || Pause || My God has given me His Blessing. He has madeall creatures subject to me. Servant Nanak meditates on the Naam, the Name of the Lord, and all his sorrows depart. || 2 || 5|| 69 || WAHEGURU JI KA KHALSA WAHEGURU JI KI FATEH JI.. Share It.. https://facebook/Daily.Hukamnama.Sahib.Ji youtu.be/q10I_y40kMY
Posted on: Thu, 22 Aug 2013 01:50:36 +0000

Trending Topics



Recently Viewed Topics




© 2015