ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 22.7.2013, ਸੌਮਵਾਰ , ੭ ਸਾਵਣ (ਸੰਮਤ ੫੪੫ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ (ਅੰਗ ੬੫੮) ਪੰਜਾਬੀ ਵਿਚ ਵਿਆਖਿਆ :- ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ,ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ)ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩। ENGLISH TRANSLATION :- RAAG SORATH, THE WORD OF DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: I obtained this precious human life as a reward for my past actions, but without discriminating wisdom, it is wasted invain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forgetall other essences. || 1 || Pause || We do not know what we need to know, and we have become insane. We do notconsider what we should consider; our days are passing away. Our passions are strong, and our discriminating intellect isweak; we have no access to the supreme objective. || 2 || We say one thing, and do something else; entangled in endlessMaya, we do not understand anything. Says Ravi Daas, Your slave, O Lord, I am disillusioned and detached; please, spare meYour anger, and have mercy on my soul. || 3 || 3 || WAHEGURU JI KA KHALSA WAHEGURU JI KI FATEH JI..
Posted on: Mon, 22 Jul 2013 05:26:36 +0000

Trending Topics



Recently Viewed Topics




© 2015