ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 28.7.2013, ਐਤਵਾਰ , ੧੩ ਸਾਵਣ (ਸੰਮਤ ੫੪੫ ਨਾਨਕਸ਼ਾਹੀ) ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ (ਅੰਗ ੭੦੨) ਪੰਜਾਬੀ ਵਿਚ ਵਿਆਖਿਆ :- ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀ, ਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ।੧।ਰਹਾਉ। ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕ੍ਰੋੜਾਂ ਔਕੜਾਂ ਨਾਸ ਹੋ ਜਾਂਦੀਆਂ ਹਨ, ਅਤੇ, ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ।੧। ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ, ਹੇ ਨਾਨਕ!) ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿ-ਚਰਨ ਹੀ) ਸਾਰੇ ਸੁਖਾਂ ਦਾ ਘਰ ਹਨ।੨।੯।੧੩। ENGLISH TRANSLATION :- JAITSREE, FIFTH MEHL: O humbleservants of the Lord, remember the Lord in meditation within your heart. Misfortune does not even approach the Lordshumble servant; the works of His slave are perfectly fulfilled. || 1 || Pause || Millions of obstacles are removed, by servingthe Lord, and one enters into the eternal dwelling of the Lord of the Universe. The Lords devotee is very fortunate; he hasabsolutely no fear. Even the Messenger of Death pays homage to him. || 1 || Forsaking the Lord of the world, he does otherdeeds, but these are temporary and transitory. Grasp the Lords lotus feet, and hold them in your heart, O Nanak; you shallobtain absolute peace and bliss. || 2 || 9 || 13 || WAHEGURU JI KA KHALSA WAHEGURU JI KI FATEH JI.. Share It..
Posted on: Sun, 28 Jul 2013 01:27:50 +0000

Trending Topics



Recently Viewed Topics




© 2015