ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 6/14/2013, ਸ਼ੁਕਰਵਾਰ , ੧ ਹਾੜ (ਸੰਮਤ ੫੪੫ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਮ ਘਰਿ ਸਾਜਨ ਆਏ ॥ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹ੍ਹਾਰਾ ॥ ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥ (ਅੰਗ ੭੬੪) ਪੰਜਾਬੀ ਵਿਚ ਵਿਆਖਿਆ :- ਮੇਰੇ ਹਿਰਦੇ-ਘਰ ਵਿਚ ਮਿੱਤਰ-ਪ੍ਰਭੂ ਜੀ ਆ ਪ੍ਰਗਟੇ ਹਨ। ਸਦਾ-ਥਿਰ ਪ੍ਰਭੂ ਨੇ ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਹੈ। ਪ੍ਰਭੂ ਜੀ ਨੇ ਮੈਨੂੰ ਆਤਮਕ ਅਡੋਲਤਾ ਵਿਚ ਟਿਕਾ ਦਿੱਤਾ ਹੈ, ਹੁਣ ਪ੍ਰਭੂ ਜੀ ਮੇਰੇ ਮਨ ਵਿਚ ਪਿਆਰੇ ਲੱਗ ਰਹੇ ਹਨ, ਮੇਰੇ ਪੰਜੇ ਗਿਆਨ-ਇੰਦ੍ਰੇ (ਆਪੋ ਆਪਣੇ ਵਿਸ਼ੇ ਵਲ ਦੌੜਨ ਦੇ ਥਾਂ ਪ੍ਰਭੂ-ਪਿਆਰ ਵਿਚ) ਇਕੱਠੇ ਹੋ ਬੈਠੇ ਹਨ, ਮੈਂ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ। ਜਿਸ ਨਾਮ-ਵਸਤੂ ਦੀ ਮੇਰੇ ਅੰਦਰ ਤਾਂਘ ਪੈਦਾ ਹੋ ਰਹੀ ਸੀ, ਉਹ ਹੁਣ ਮੈਨੂੰ ਮਿਲ ਗਈ ਹੈ। ਹੁਣ ਹਰ ਵੇਲੇ ਪ੍ਰਭੂ ਦੇ ਨਾਮ ਨਾਲ ਮੇਰਾ ਮਿਲਾਪ ਬਣਿਆ ਰਹਿੰਦਾ ਹੈ, ਮੇਰਾ ਮਨ (ਉਸ ਨਾਮ ਨਾਲ) ਗਿੱਝ ਗਿਆ ਹੈ, ਮੇਰਾ ਹਿਰਦਾ ਤੇ ਗਿਆਨ-ਇੰਦ੍ਰੇ ਸੁਹਾਵਣੇ ਹੋ ਗਏ ਹਨ। ਮੇਰੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਜੀ ਆ ਪ੍ਰਗਟੇ ਹਨ (ਹੁਣ ਮੇਰੇ ਅੰਦਰ ਅਜੇਹਾ ਆਨੰਦ ਬਣਿਆ ਪਿਆ ਹੈ, ਮਾਨੋ) ਪੰਜ ਕਿਸਮਾਂ ਦੇ ਸਾਜ ਲਗਾਤਾਰ ਮਿਲਵੀਂ ਸੁਰ ਵਿਚ (ਮੇਰੇ ਅੰਦਰ) ਵੱਜ ਰਹੇ ਹਨ।੧। ਹੇ ਮੇਰੇ ਗਿਆਨ-ਇੰਦ੍ਰਿਓ! ਹੇ ਮੇਰੀ ਸਹੇਲੀਓ! ਆਓ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਵੋ ਜੋ ਮਨ ਵਿਚ ਹੁਲਾਰਾ ਪੈਦਾ ਕਰਦੇ ਹਨ। ਉਹ ਗੀਤ ਗਾਵੋ ਜੋ ਅਟੱਲ ਆਤਮਕ ਆਨੰਦ ਪੈਦਾ ਕਰਦਾ ਹੈ, ਸਿਫ਼ਤਿ-ਸਾਲਾਹ ਦਾ ਉਹ ਗੀਤ ਗਾਵੋ ਜੋ ਚਹੁ ਜੁਗਾਂ ਵਿਚ ਆਤਮਕ ਹੁਲਾਰਾ ਦੇਈ ਰੱਖਦਾ ਹੈ, ਤਦੋਂ ਹੀ ਤੁਸੀ ਪ੍ਰਭੂ ਨੂੰ ਚੰਗੀਆਂ ਲੱਗੋਗੀਆਂ। (ਹੇ ਸਹੇਲੀਓ! ਮੇਰੇ ਹਿਰਦੇ ਨੂੰ ਆਪਣਾ ਘਰ ਬਣਾ ਕੇ ਸੱਜਣ-ਪ੍ਰਭੂ) ਆਪਣੇ ਘਰ ਵਿਚ ਆਇਆ ਹੈ, ਮੇਰੇ ਹਿਰਦੇ-ਥਾਂ ਵਿਚ ਬੈਠਾ ਸੋਭਾ ਦੇ ਰਿਹਾ ਹੈ, ਗੁਰੂ ਦੇ ਸ਼ਬਦ ਨੇ ਮੇਰੇ ਜੀਵਨ-ਮਨੋਰਥ ਸਵਾਰ ਦਿੱਤੇ ਹਨ। ਉੱਚੇ ਤੋਂ ਉੱਚਾ ਆਤਮਕ ਆਨੰਦ ਦੇਣ ਵਾਲਾ ਸਤਿਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮੈਨੂੰ ਅੱਖਾਂ ਵਿਚ ਪਾਣ ਲਈ ਮਿਲਿਆ ਹੈ (ਉਸ ਦੀ ਬਰਕਤਿ ਨਾਲ ਗੁਰੂ ਨੇ) ਮੈਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ। ਹੇ ਸਹੇਲੀਓ! ਪ੍ਰਭੂ ਚਰਨਾਂ ਵਿਚ ਜੁੜੋ ਤੇ ਆਨੰਦ ਨਾਲ ਸਿਫ਼ਤਿ-ਸਾਲਾਹ ਦਾ ਉਹ ਗੀਤ ਗਾਵੋ ਜੋ ਆਤਮਕ ਹੁਲਾਰਾ ਪੈਦਾ ਕਰਦਾ ਹੈ, ਮੇਰੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਆ ਪ੍ਰਗਟਿਆ ਹੈ।੨। (ਹੇ ਸਹੇਲੀਹੋ!) ਮੇਰਾ ਮਨ ਤੇ ਸਰੀਰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜ ਗਿਆ ਹੈ, ਮੇਰੇ ਹਿਰਦੇ ਵਿਚ ਪ੍ਰੇਮ-ਰਤਨ ਪੈਦਾ ਹੋ ਪਿਆ ਹੈ। ਮੇਰੇ ਹਿਰਦੇ ਵਿਚ ਪਰਮਾਤਮਾ ਦੇ ਗੁਣਾਂ ਦੀ ਵਿਚਾਰ (ਦਾ ਇਕ ਐਸਾ) ਸੋਹਣਾ ਰਤਨ ਪੈਦਾ ਹੋ ਪਿਆ ਹੈ (ਜਿਸ ਦੀ ਬਰਕਤਿ ਨਾਲ ਮੈਂ ਉਸ ਦੇ ਦਰ ਤੇ ਇਉਂ ਅਰਦਾਸਿ ਕਰਦੀ ਹਾਂ-ਹੇ ਪ੍ਰਭੂ! ਸਾਰੇ ਜੀਵ ਤੇਰੇ ਦਰ ਦੇ ਭਿਖਾਰੀ ਹਨ) ਤੂੰ ਭਿਖਾਰੀ ਜੀਵਾਂ ਦਾ ਕਾਮਯਾਬ ਦਾਤਾ ਹੈਂ, ਤੂੰ ਹਰੇਕ ਜੀਵ ਦੇ ਸਿਰ ਉਤੇ (ਰਾਖਾ ਤੇ) ਦਾਤਾਰ ਹੈਂ। ਤੂੰ ਸਿਆਣਾ ਹੈਂ,ਗਿਆਨ-ਵਾਨ ਹੈਂ, ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਆਪ ਹੀ ਇਹ (ਸਾਰਾ) ਜਗਤ ਰਚਿਆ ਹੈ (ਤੇ ਆਪ ਹੀ ਹਰੇਕ ਦੀਆਂ ਲੋੜਾਂ ਪੂਰੀਆਂ ਕਰਨੀਆਂ ਜਾਣਦਾ ਹੈਂ ਤੇ ਪੂਰੀਆਂ ਕਰਦਾ ਹੈਂ)। ਹੇ ਸਹੇਲੀਓ! (ਮੇਰਾ ਹਾਲ ਸੁਣੋ) ਮੋਹਨ-ਪ੍ਰਭੂ ਨੇ ਮੇਰਾ ਮਨ ਆਪਣੇ ਪ੍ਰੇਮ ਦੇ ਵੱਸ ਵਿਚ ਕਰ ਲਿਆ ਹੈ, ਮੇਰਾ ਮਨ ਮੇਰਾ ਤਨ ਉਸ ਦੇ ਨਾਮ-ਅੰਮ੍ਰਿਤ ਨਾਲ ਭਿੱਜਾ ਪਿਆ ਹੈ।੩। ਹੇ ਪ੍ਰਭੂ! ਤੂੰ ਸੰਸਾਰ ਦੀ ਜਿੰਦ-ਜਾਨ ਹੈਂ, ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਖੇਡ ਹੈ (ਭਾਵ, ਹੈ ਤਾਂ ਇਹ ਸੰਸਾਰ ਇਕ ਖੇਡ ਹੀ, ਹੈ ਤਾਂ ਨਾਸਵੰਤ, ਪਰ ਮਨ ਦਾ ਭਰਮ ਨਹੀਂ, ਸਚ-ਮੁਚ ਮੌਜੂਦ ਹੈ)। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਇਕ ਖੇਡ ਹੈ (ਇਹ ਅਸਲੀਅਤ) ਤੈਥੋਂ ਬਿਨਾ ਕੋਈ ਸਮਝਾ ਨਹੀਂ ਸਕਦਾ। (ਇਹ ਸੰਸਾਰ ਵਿਚ) ਅਨੇਕਾਂ ਹੀ ਪੁੱਗੇ ਹੋਏ ਜੋਗੀ ਅਨੇਕਾਂ ਹੀ ਸਾਧਨਾਂ ਕਰਨ ਵਾਲੇ ਤੇ ਅਨੇਕਾਂ ਹੀ ਸਿਆਣੇ ਹੁੰਦੇ ਆਏ ਹਨ (ਤੇਰੀ ਹੀ ਮੇਹਰ ਨਾਲ ਇਸ ਮਰਾਤਬੇ ਤੇ ਪਹੁੰਚਦੇ ਹਨ) ਤੈਥੋਂ ਬਿਨਾ ਹੋਰ ਕੋਈ ਤੇਰਾ ਸਿਮਰਨ ਨਹੀਂ ਕਰਾ ਸਕਦਾ। (ਤੇਰੀ ਹੀ ਮੇਹਰ ਨਾਲ) ਗੁਰੂ ਨੇ ਜਿਸ ਦਾ ਮਨ ਤੇਰੇ ਚਰਨਾਂ ਵਿਚ ਜੋੜਿਆ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ। ਹੇ ਨਾਨਕ! (ਪ੍ਰਭੂ ਦੀ ਮੇਹਰ ਦਾ ਸਦਕਾ) ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਔਗੁਣ ਸਾੜ ਲਏ, ਉਸ ਨੇ ਗੁਣਾਂ ਦੇ ਮਿਲਾਪ ਨਾਲ ਪ੍ਰਭੂ ਨੂੰ ਲੱਭ ਲਿਆ।੪।੧।੨। ENGLISH TRANSLATION :- RAAG SOOHEE, FIRST MEHL, CHHANT, SECOND HOUSE: ONE UNIVERSAL CREATOR GOD. BY THE GRACE OF THE TRUE GURU: My friends have come into my home. The True Lord has united me with them. The Lord automatically united me with them when it pleased Him; uniting with the chosen ones, I have found peace. I have obtained that thing, which my mind desired. Meeting with them, night and day, my mind is pleased; my home and mansion are beautified. The unstruck sound current of the Panch Shabad,the Five Primal Sounds, vibrates and resounds; my friends have come into my home. || 1 || So come, my beloved friends, and sing the songs of joy, O sisters. Sing the true songs of joy and God will be pleased. You shall be celebrated throughout the four ages. My Husband Lord has come into my home, and my place is adorned and decorated. Through the Shabad, my affairs have been resolved. Applying the ointment, the supreme essence, of divine wisdom to my eyes, I see the Lords form throughout the three worlds. So join with me, my sisters, and sing the songs of joy and delight; my friends have come into my home. || 2 || My mind and body are drenched with Ambrosial Nectar; deep within the nucleus of my self, is the jewel of the Lords Love. This invaluable jewel is deep within me; I contemplate the supreme essence of reality. Living beings are mere beggars; You are the Giver of rewards; You are the Giver to each and every being. You are Wise and All-knowing, the Inner-knower; You Yourself created the creation. So listen, O my sisters the Enticer has enticed my mind. My body and mind are drenched with Nectar. || 3 || O Supreme Soul of the World, Your play is true. Your play is true, O Inaccessible and Infinite Lord; without You, who can make me understand? There are millions of Siddhas and enlightened seekers, but without You, who can call himself one? Death and rebirth drive the mind insane; only the Guru can hold it in its place. O Nanak, one who burns away his demerits and faults with the Shabad,accumulates virtue, and finds God. || 4 || 1 || 2 || WAHEGURU JI KA KHALSA WAHEGURU JI KI FATEH JI ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ
Posted on: Fri, 14 Jun 2013 13:48:48 +0000

Trending Topics



tyle="margin-left:0px; min-height:30px;"> So true! Love this cartoon! On behalf of Oasis HomeTribe, I
Cyber Monday 2014 Sopwith Camel by Tara Friel Framed Black
It has been brought to my attention that I have been posting way

Recently Viewed Topics




© 2015