ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 15.11.2013, ਸ਼ੁਕਰਵਾਰ , ੩੦ ਕੱਤਕ (ਸੰਮਤ ੫੪੫ ਨਾਨਕਸ਼ਾਹੀ) ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥ ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥ ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥ ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨ੍ਹ੍ਹੈ ਜੀਵਤਿਆ ਇਵ ਮਰੀਐ ॥੪੧॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥ (ਅੰਗ ੯੩੫) ਪੰਜਾਬੀ ਵਿਚ ਵਿਆਖਿਆ :- (ਹੇ ਪਾਂਡੇ!) ਪਾਪ ਮਾੜਾ (ਕੰਮ) ਹੈ, ਪਰ ਪਾਪੀ ਨੂੰ ਪਿਆਰਾ ਲੱਗਦਾ ਹੈ,ਉਹ (ਪਾਪੀ) ਪਾਪ ਨਾਲ ਲੱਦਿਆ ਹੋਇਆ ਪਾਪ ਦਾ ਹੀ ਖਿਲਾਰਾ ਖਿਲਾਰਦਾ ਹੈ।ਜੇ ਮਨੁੱਖ ਪਾਪ ਛੱਡ ਕੇ ਆਪਣੇ ਅਸਲੇ ਨੂੰ ਪਛਾਣੇ,ਤਾਂ ਉਸ ਨੂੰ ਚਿੰਤਾ, ਵਿਛੋੜਾ ਤੇ ਦੁੱਖ ਨਹੀਂ ਵਿਆਪਦੇ। ਨਰਕ ਵਿਚ ਪੈਣੋਂ ਕਿਵੇਂ ਬਚੇ? ਤੇ ਜਮਕਾਲ (ਭਾਵ, ਮੌਤ ਦੇ ਡਰ) ਨੂੰ ਇਹ ਕਿਵੇਂ ਟਾਲ ਸਕੇ? (ਜਦ ਤਕ) ਝੂਠ ਪਾਪ-ਰੂਪ ਮੌਤ (ਜੀਵ ਦੇ ਆਤਮਕ ਜੀਵਨ ਨੂੰ) ਤਬਾਹ ਕਰ ਰਹੀ ਹੈ, ਤਦ ਤਕ ਇਸ ਦਾ ਜੰਮਣਾ ਮਰਣਾ ਕਿਵੇਂ ਮੁੱਕੇ? (ਜਿਤਨਾ ਚਿਰ) ਮਨ (ਪਾਪਾਂ ਦੇ) ਜੰਜਾਲਾਂ ਨਾਲ ਘਿਰਿਆ ਹੋਇਆ ਹੈ, ਇਹ (ਇਹਨਾਂ ਪਾਪਾਂ ਦੇ) ਹੋਰ ਹੋਰ ਜੰਜਾਲਾਂ ਵਿਚ ਪੈਂਦਾ ਹੈ,ਗੋਪਾਲ ਦੇ ਨਾਮ ਤੋਂ ਬਿਨਾ (ਇਹਨਾਂ ਜੰਜਾਲਾਂ ਤੋਂ) ਬਚ ਨਹੀਂ ਸਕੀਦਾ, (ਸਗੋਂ ਜੀਵ) ਪਾਪਾਂ ਵਿਚ ਹੀ ਮੁੜ ਮੁੜ ਦੁਖੀ ਹੁੰਦੇ ਹਨ ॥੩੮॥ ਕਾਲੀਆਂ ਕਰਤੂਤਾਂ ਵਾਲਾ ਮਨੁੱਖ ਮੁੜ ਮੁੜ ਫਾਹੀ ਵਿਚ ਫਸਦਾ ਹੈ, (ਫਸ ਕੇ) ਫਿਰ ਪਛੁਤਾਂਦਾ ਹੈ ਕਿ ਇਹ ਕੀਹ ਹੋ ਗਿਆ; ਫਸਿਆ ਹੋਇਆ ਭੀ (ਫਾਹੀ ਵਿਚ ਫਸਾਣ ਵਾਲਾ) ਚੋਗਾ ਹੀ ਚੁਗੀ ਜਾਂਦਾ ਹੈ ਤੇ ਹੋਸ਼ ਨਹੀਂ ਕਰਦਾ। ਜੇ ਸਤਿਗੁਰੂ (ਇਸ ਨੂੰ) ਮਿਲ ਪਏ, ਤਾਂ ਅੱਖੀਂ (ਅਸਲ ਗੱਲ) ਦਿੱਸ ਪੈਂਦੀ ਹੈ। ਜਿਵੇਂ ਮੱਛੀ ਮੌਤ ਲਿਆਉਣ ਵਾਲੇ ਜਾਲ ਵਿਚ ਵਸ ਜਾਂਦੀ ਹੈ (ਤਿਵੇਂ ਜੀਵ ਆਤਮਕ ਮੌਤ ਲਿਆਉਣ ਵਾਲੇ ਪਾਪਾਂ ਵਿਚ ਫਸਦਾ ਹੈ)। (ਹੇ ਪਾਂਡੇ! ਗੋਪਾਲ ਦੇ ਨਾਮ ਦੀ) ਦਾਤ ਦੇਣ ਵਾਲੇ ਗੁਰੂ ਤੋਂ ਬਿਨਾ (ਇਸ ਫਾਹੀ ਵਿਚੋਂ) ਛੁਟਕਾਰਾ (ਭੀ) ਨਾਹ ਲੱਭ (ਭਾਵ, ਨਹੀਂ ਲੱਭਦਾ)। (ਇਸ ਫਾਹੀ ਵਿਚ ਫਸਿਆ ਜੀਵ) ਮੁੜ ਮੁੜ ਜੰਮਦਾ ਤੇ ਮਰਦਾ ਹੈ। ਜੋ ਜੀਵ ਇਕ ਗੋਪਾਲ ਦੇ ਪਿਆਰ ਵਿਚ ਜੁੜਦਾ ਹੈ ਤੇ ਸੁਰਤ ਲਾਈ ਰੱਖਦਾ ਹੈ; ਉਹ ਇਸ ਤਰ੍ਹਾਂ ਵਿਕਾਰਾਂ ਦੀ ਫਾਹੀ ਵਿਚੋਂ ਨਿਕਲ ਜਾਂਦਾ ਹੈ, ਤੇ ਫਿਰ ਉਸ ਨੂੰ ਫਾਹੀ ਨਹੀਂ ਪੈਂਦੀ ॥੩੯॥ (ਹੇ ਪਾਂਡੇ!) ਇਹ ਕਾਇਆਂ (ਜੀਵਾਤਮਾ ਨੂੰ) ਵੀਰ ਵੀਰ ਆਖਦੀ ਰਹਿ ਜਾਂਦੀ ਹੈ (ਪਰ ਮੌਤ ਆਇਆਂ) ਵੀਰ ਹੋਰੀਂ ਬਿਗਾਨੇ ਹੋ ਜਾਂਦੇ ਹਨ,ਵੀਰ ਹੋਰੀਂ (ਪਰਲੋਕ ਵਿਚ ਆਪਣੇ ਘਰ ਵਿਚ ਚਲੇ ਜਾਂਦੇ ਹਨ ਤੇ ਭੈਣ (ਕਾਇਆਂ) ਵਿਛੋੜੇ ਵਿਚ (ਭਾਵ, ਮੌਤ ਆਉਣ ਤੇ) ਸੜ ਜਾਂਦੀ ਹੈ। (ਫਿਰ ਭੀ ਇਹ) ਅੰਞਾਣ (ਕਾਇਆਂ) ਬੱਚੀ ਪਿਉ ਦੇ ਘਰ ਵਿਚ ਰਹਿੰਦੀ ਹੋਈ ਗੁੱਡੀਆਂ ਗੁੱਡਿਆਂ ਦੇ ਪਿਆਰ ਵਿਚ ਹੀ ਲੱਗੀ ਰਹਿੰਦੀ ਹੈ (ਭਾਵ, ਸਰੀਰ ਤੇ ਜਿੰਦ ਦਾ ਮੇਲ ਚਾਰ ਦਿਨ ਦਾ ਜਾਣਦਿਆਂ ਭੀ ਜੀਵ ਦੁਨੀਆ ਦੇ ਪਦਾਰਥਾਂ ਵਿਚ ਹੀ ਮਸਤ ਰਹਿੰਦਾ ਹੈ)।(ਜਿੰਦ ਨੂੰ ਇਹ ਸਿੱਖਿਆ ਦੇਣੀ ਚਾਹੀਦੀ ਹੈ ਕਿ) ਹੇ (ਜੀਵ-) ਇਸਤ੍ਰੀ! ਜੇ ਪਤੀ (-ਪ੍ਰਭੂ) ਨੂੰ ਮਿਲਣਾ ਚਾਹੁੰਦੀ ਹੈਂ ਤਾਂ ਪਿਆਰ ਨਾਲ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ। ਜਿਸ ਜੀਵ ਨੂੰ ਗੋਪਾਲ ਦੀ ਕਿਰਪਾ ਨਾਲ ਸਤਿਗੁਰੂ ਮਿਲਦਾ ਹੈ ਉਹ (ਇਸ ਗੱਲ ਨੂੰ) ਸਮਝਦਾ ਹੈ। ਪਰ ਕੋਈ ਵਿਰਲਾ ਮਨੁੱਖ ਹੀ ਇਹ ਸੂਝ ਹਾਸਲ ਕਰਦਾ ਹੈ।ਗੋਪਾਲ-ਪ੍ਰਭੂ ਦੇ ਗੁਣ ਗਾਉਣੇ ਗੋਪਾਲ ਦੇ ਆਪਣੇ ਹੱਥ ਵਿਚ ਹਨ, (ਇਹ ਦਾਤ ਉਹ) ਉਸ ਨੂੰ ਦੇਂਦਾ ਹੈ ਜੋ ਉਸ ਨੂੰ ਭਾਉਂਦਾ ਹੈ। ਕੋਈ ਵਿਰਲਾ ਗੁਰਮੁਖ ਸਤਿਗੁਰੂ ਦੀ ਬਾਣੀ ਨੂੰ ਵਿਚਾਰਦਾ ਹੈ; ਉਹ ਬਾਣੀ ਸਤਿਗੁਰੂ ਦੀ (ਐਸੀ) ਹੈ ਕਿ (ਇਸ ਦੀ ਵਿਚਾਰ ਨਾਲ) ਮਨੁੱਖ ਸ੍ਵੈ-ਸਰੂਪ ਵਿਚ ਟਿਕ ਜਾਂਦਾ ਹੈ ॥੪੦॥ (ਇਹ ਜਗਤ ਦੀ ਬਣਤਰ) ਮੁੜ ਮੁੜ ਭੱਜਦੀ ਹੈ ਤੇ ਘੜੀਦੀ ਹੈ, ਮੁੜ ਮੁੜ ਘੜੀਦੀ ਹੈ ਤੇ ਭੱਜਦੀ ਹੈ। (ਉਹ ਗੋਪਾਲ ਇਸ ਸੰਸਾਰ-) ਸਰੋਵਰ ਨੂੰ ਭਰ ਕੇ ਸੁਕਾ ਦੇਂਦਾ ਹੈ, ਫਿਰ ਹੋਰ ਨਕਾ-ਨਕ ਭਰਦਾ ਹੈ। ਉਹ ਗੋਪਾਲ ਪ੍ਰਭੂ ਸਭ ਕੁਝ ਕਰਨ-ਜੋਗਾ ਹੈ, ਵੇਪਰਵਾਹ ਹੈ। (ਹੇ ਪਾਂਡੇ! ਉਸ ਗੋਪਾਲ-ਪ੍ਰਭੂ ਨੂੰ ਭੁਲਾ ਕੇ) ਜੋ ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਹੋਏ ਹਨ ਉਹ (ਮਾਇਆ ਪਿਛੇ ਹੀ) ਕਮਲੇ ਹੋਏ ਪਏ ਹਨ, (ਉਹਨਾਂ ਨੂੰ) ਭਾਗਾਂ ਤੋਂ ਬਿਨਾ (ਉਸ ਵੇਪਰਵਾਹ ਦੀ ਸਿਫ਼ਤ-ਸਾਲਾਹ ਵਜੋਂ) ਕੁਝ ਨਹੀਂ ਮਿਲਦਾ। ਸਤਿਗੁਰੂ ਦੀ ਗਿਆਨ-ਰੂਪ ਡੋਰੀ ਪ੍ਰਭੂ ਨੇ (ਆਪਣੇ) ਹੱਥ ਵਿਚ ਫੜੀ ਹੋਈ; ਜਿਨ੍ਹਾਂ ਨੂੰ (ਇਸ ਡੋਰੀ ਨਾਲ ਆਪਣੇ ਵਲ) ਖਿੱਚਦਾ ਹੈ ਉਹ (ਉਸ ਵਲ) ਤੁਰ ਪੈਂਦੇ ਹਨ (ਭਾਵ, ਜਿਨ੍ਹਾਂ ਉਤੇ ਗੋਪਾਲ-ਪ੍ਰਭੂ ਮਿਹਰ ਕਰਦਾ ਹੈ ਉਹ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਦੇ ਚਰਨਾਂ ਵਿਚ ਜੁੜਦੇ ਹਨ)। ਉਹ ਪ੍ਰਭੂ ਦੇ ਗੁਣ ਗਾ ਕੇ ਉਸ ਦੇ ਪਿਆਰ ਵਿਚ ਮਸਤ ਰਹਿੰਦੇ ਹਨ, ਮੁੜ ਉਹਨਾਂ ਨੂੰ ਪਛੁਤਾਣਾ ਨਹੀਂ ਪੈਂਦਾ। ਉਹ (ਪ੍ਰਭੂ ਦੀ ਹੀ) ਭਾਲ ਕਰਦੇ ਹਨ। (ਜਦੋਂ) ਸਤਿਗੁਰੂ ਦੀ ਰਾਹੀਂ (ਰਸਤਾ) ਸਮਝ ਲੈਂਦੇ ਹਨ ਤਾਂ ਆਪਣੇ (ਅਸਲ) ਘਰ ਵਿਚ ਟਿਕ ਜਾਂਦੇ ਹਨ (ਭਟਕਣੋਂ ਹਟ ਜਾਂਦੇ ਹਨ)। ਇਹ ਸੰਸਾਰ- ਸਮੁੰਦਰ (ਜੀਵਾਂ ਵਾਸਤੇ) ਔਖਾ ਰਸਤਾ ਹੈ, ਇਸ ਵਿਚੋਂ ਤਦੋਂ ਹੀ ਤਰ ਸਕੀਦਾ ਹੈ ਜੇ (ਦੁਨੀਆ ਵਾਲੀਆਂ) ਆਸਾਂ ਬਨਾਣੀਆਂ ਛੱਡ ਦੇਈਏ, ਸਤਿਗੁਰੂ ਦੀ ਮੇਹਰ ਨਾਲ ਆਪਣੇ ਆਪ ਨੂੰ (ਆਪਣੇ ਅਸਲੇ ਨੂੰ) ਪਛਾਣੀਏ; ਇਸ ਤਰ੍ਹਾਂ ਜਿਊਂਦਿਆਂ ਮਰ ਜਾਈਦਾ ਹੈ (ਭਾਵ, ਇਸੇ ਜੀਵਨ ਵਿਚ ਹੀ ਮਨ ਵਿਕਾਰਾਂ ਵਲੋਂ ਹਟ ਜਾਂਦਾ ਹੈ) ॥ ੪੧॥ (ਬੇਅੰਤ ਜੀਵ) ਮਾਇਆ ਲਈ ਤਰਲੇ ਲੈਂਦੇ ਮਰ ਗਏ, ਪਰ ਮਾਇਆ ਕਿਸੇ ਦੇ ਨਾਲ ਨਾਹ ਨਿਭੀ, ਜਦੋਂ (ਜੀਵ-) ਹੰਸ ਦੁਚਿੱਤਾ ਹੋ ਕੇ (ਮੌਤ ਆਇਆਂ) ਉਠ ਤੁਰਦਾ ਹੈ ਤਾਂ ਮਾਇਆ ਦਾ ਸਾਥ ਛੁੱਟ ਜਾਂਦਾ ਹੈ। ਜੋ ਮਨ ਮਾਇਆ ਵਿਚ ਫਸਿਆ ਹੁੰਦਾ ਹੈ ਉਸ ਨੂੰ ਜਮ ਵਲੋਂ ਤਾੜਨਾ ਹੁੰਦੀ ਹੈ (ਭਾਵ, ਉਹ ਮੌਤ ਦਾ ਨਾਮ ਸੁਣ ਸੁਣ ਕੇ ਡਰਦਾ ਹੈ), (ਮਾਇਆ ਤਾਂ ਇਥੇ ਰਹਿ ਗਈ, ਤੇ ਮਾਇਆ ਦੀ ਖ਼ਾਤਰ ਕੀਤੇ ਹੋਏ) ਅਉਗਣ ਨਾਲ ਤੁਰ ਪੈਂਦੇ ਹਨ। ਪਰ ਜੇ ਮਨੁੱਖ ਦੇ ਪੱਲੇ ਗੁਣ ਹੋਣ ਤਾਂ ਮਨ ਮਾਇਆ ਵਲੋਂ ਪਰਤ ਕੇ ਆਪਣੇ ਅੰਦਰ ਹੀ ਆਪਾ-ਭਾਵ ਤੋਂ ਮਰ ਜਾਂਦਾ ਹੈ (ਭਾਵ, ਇਸ ਵਿਚ ਮੋਹ ਆਦਿਕ ਵਿਕਾਰ ਨਹੀਂ ਰਹਿ ਜਾਂਦੇ)। ਪਰਮਾਤਮਾ ਦਾ ਨਾਮ ਭੁਲਾ ਕੇ (ਨਿਰੀ) ਮਾਇਆ ਨੂੰ ਹੀ ਆਪਣੀ ਸਮਝ ਕੇ (ਇਸ ਤਰ੍ਹਾਂ ਸਗੋਂ) ਦੁੱਖ ਵਿਹਾਝ ਕੇ ਹੀ (ਬੇਅੰਤ ਜੀਵ) ਚਲੇ ਗਏ;ਕਿਲੇ, ਪੱਕੇ ਘਰ, ਮਹਲ ਮਾੜੀਆਂ ਤੇ ਹਕੂਮਤ (ਸਭ) ਸਾਥ ਛੱਡ ਗਏ, ਇਹ ਤਾਂ (ਮਦਾਰੀ ਦੀ) ਖੇਡ ਹੀ ਸਨ।ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਸਾਰਾ ਜੀਵਨ ਵਿਅਰਥ ਜਾਂਦਾ ਹੈ; (ਪਰ ਜੀਵ ਵਿਚਾਰੇ ਦੇ ਕੀਹ ਵਸਿ? ਇਹ ਬੇ-ਸਮਝ ਹੈ) ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਸਭ ਕੁਝ ਜਾਣਦਾ ਹੈ (ਉਹੀ ਸਮਝਾਵੇ ਤਾਂ ਜੀਵ ਸਮਝੇ) ॥੪੨॥ ENGLISH TRANSLATION :- RAAMKALEE, FIRST MEHL, DAKHANEE, ONGKAAR: ONE UNIVERSAL CREATOR GOD. BY THE GRACE OF THE TRUE GURU: Sin is bad, but it is dear to the sinner. He loadshimself with sin, and expands his world through sin. Sin is far away from one who understands himself. He is not afflicted bysorrow or separation. How can one avoid falling into hell? How can he cheat the Messenger of Death? How can coming andgoing be forgotten? Falsehood is bad, and death is cruel. The mind is enveloped by entanglements, and into entanglements itfalls. Without the Name, how can anyone be saved? They rot away in sin. || 38 || Again and again, the crow falls into thetrap. Then he regrets it, but what can he do now? Even though he is trapped, he pecks at the food; he does not understand. Ifhe meets the True Guru, then he sees with his eyes. Like a fish, he is caught in the noose of death. Do not seek liberation fromanyone else, except the Guru, the Great Giver. Over and over again, he comes; over and over again, he goes. Be absorbed inlove for the One Lord, and remain lovingly focused on Him. In this way you shall be saved, and you shall not fall into the trapagain. || 39 || She calls out, Brother, O brother stay, O brother! But he becomes a stranger. Her brother departs for hisown home, and his sister burns with the pain of separation. In this world, her fathers home, the daughter, the innocent soulbride, loves her Young Husband Lord. If you long for your Husband Lord, O soul bride, then serve the True Guru with love.How rare are the spiritually wise, who meet the True Guru, and truly understand. All glorious greatness rests in the Lord andMasters Hands. He grants them, when He is pleased. How rare are those who contemplate the Word of the Gurus Bani; theybecome Gurmukh. This is the Bani of the Supreme Being; through it, one dwells within the home of his inner being. || 40 || Shattering and breaking apart, He creates and re-creates; creating, He shatters again. He builds up what He has demolished,and demolishes what He has built. He dries up the pools which are full, and fills the dried tanks again. He is all-powerful andindependent. Deluded by doubt, they have gone insane; without destiny, what do they obtain? The Gurmukhs know that Godholds the string; wherever He pulls it, they must go. Those who sing the Glorious Praises of the Lord, are forever imbued withHis Love; they never again feel regret. Bhabha: If someone seeks, and then becomes Gurmukh, then he comes to dwell inthe home of his own heart. Bhabha: The way of the terrifying world-ocean is treacherous. Remain free of hope, in the midstof hope, and you shall cross over. By Gurus Grace, one comes to understand himself; in this way, he remains dead while yetalive. || 41 || Crying out for the wealth and riches of Maya, they die; but Maya does not go along with them. The soul-swanarises and departs, sad and depressed, leaving its wealth behind. The false mind is hunted by the Messenger of Death; itcarries its faults along when it goes. The mind turns inward, and merges with mind, when it is with virtue.Crying out, Mine, mine!, they have died, but without the Name, they find only pain. So where are their forts, mansions,palaces and courts? They are like a short story. O Nanak, without the True Name, the false just come and go. He Himself isclever and so very beautiful; He Himself is wise and all- knowing. || 42 || WAHEGURU JI KA KHALSA WAHEGURU JI KI FATEH JI.. Share It..
Posted on: Fri, 15 Nov 2013 02:19:35 +0000

Trending Topics



Recently Viewed Topics




© 2015